Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਵੋਟਰ ਸੂਚੀਆਂ ਦੀ ਚੱਲ ਰਹੀ ਐਸ.ਆਈ.ਆਰ. ਸ਼ੁਰੂ

ਵੋਟਰ ਸੂਚੀਆਂ ਦੀ ਚੱਲ ਰਹੀ ਐਸ.ਆਈ.ਆਰ. ਸ਼ੁਰੂ

ਜਲੰਧਰ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਰਜੀਤ ਵਾਲੀਆ ਨੇ ਅੱਜ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਤਹਿਤ ਸ਼ੁਰੂ ਹੋਏ ਇਕ ਮਹੀਨਾ ਚੱਲਣ ਵਾਲੇ ਘਰ-ਘਰ ਸਰਵੇਖਣ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਜਲੰਧਰ-1 ਮੈਡਮ ਸ਼ੁਭੀ ਆਂਗਰਾ ਵੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਘਰ-ਘਰ ਸਰਵੇਖਣ 25 ਜੂਨ ਤੋਂ 24 ਜੁਲਾਈ 2026 ਤੱਕ ਜਾਰੀ ਰਹੇਗਾ। ਜਿਨ੍ਹਾਂ ਵੋਟਰਾਂ ਦੇ ਗਣਨਾ ਫਾਰਮ ਪ੍ਰਾਪਤ ਹੋ ਜਾਣਗੇ, ਉਨ੍ਹਾਂ ਦੇ ਨਾਮ 3 ਅਗਸਤ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡ੍ਰਾਫ਼ਟ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ। ਡ੍ਰਾਫ਼ਟ ਵੋਟਰ ਸੂਚੀ ’ਤੇ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਣਗੇ ਜਦਕਿ ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਨੂੰ ਆਪਣੇ ਵੇਰਵਿਆਂ ਦੀ ਤਸਦੀਕ ਕਰਨ, ਸਮੇਂ ਸਿਰ ਦਸਤਾਵੇਜ਼ ਮੁਹੱਈਆ ਕਰਵਾਉਣ ਅਤੇ ਗੁੰਮਰਾਹਕੁੰਨ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ। ਵਧੇਰੇ ਜਾਣਕਾਰੀ ਲਈ ਨਾਗਰਿਕ ਚੋਣ ਕਮਿਸ਼ਨ ਦੀ ਟੋਲ-ਫ੍ਰੀ ਹੈਲਪਲਾਈਨ 1950 ‘ਤੇ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਸੰਪਰਕ ਕਰ ਸਕਦੇ ਹਨ।