Business Khas

Latest news
ਪੀ.ਐਮ.ਵਿਕਾਸ ਯੋਜਨਾ ਤਹਿਤ ਘੱਟ ਗਿਣਤੀ ਵਰਗ ਦੇ ਯੋਗ ਉਮੀਦਵਾਰਾਂ ਲਈ ਮੁਫ਼ਤ ਹੁਨਰ ਸਿਖ਼ਲਾਈ ਦਾ ਮੌਕਾ ਗੁਰਦਵਾਰਾ ਪ੍ਰਬੰਧ ਵਿਚ ਆਈ ਗਿਰਾਵਟ ਦੇ ਵਿਰੁੱਧ, ਵੱਡਾ ਜਥਾ ਸ੍ਰੀ ਅਕਾਲ ਤੱਖਤ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਜਾਵੇਗਾ ChatGPT ਤੋਂ ਲਿਖਿਆ ਟੈਕਸਟ ਲੁਕਾਉਣਾ ਹੋਵੇਗਾ ਮੁਸ਼ਕਲ! OpenAI ਦੀ ਨਵੀਂ ਤਕਨੀਕ ਕਰੇਗੀ AI ਕੰਟੈਂਟ ਦੀ ਪਛਾਣ ਪਾਕਿਸਤਾਨੀ ਲੋਕਾਂ ਬਾਰੇ ਮੀਕਾ ਸਿੰਘ ਦਾ ਵੱਡਾ ਬਿਆਨ ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: CM ਮਾਨ ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡੀ ਪੰਜਾਬ 'ਚ ਵਾਧੂ ਬਿਜਲੀ ਬਿੱਲਾਂ ਦਾ ਮੁੱਦਾ ਭਖਿਆ, ਚਰਨਜੀਤ ਚੰਨੀ ਨੇ ਕੀਤਾ ਵੱਡਾ ਐਲਾਨ SIR ਦੌਰਾਨ Form 6 ’ਚ ਬਦਲਾਅ ’ਤੇ ਸੁਪਰੀਮ ਕੋਰਟ ਦੀ ਟਿੱਪਣੀ, CJI ਸੂਰਿਆ ਕਾਂਤ ਨੇ ਕਿਹਾ- ‘ਅਸੀਂ ਮਨਜ਼ੂਰੀ ਨਹੀਂ ਦਿੱਤ... ਪੰਜਾਬ ਵਿੱਚ ਦੋ ਦਰਦਨਾਕ ਸੜਕ ਹਾਦਸੇ, 5 ਲੋਕਾਂ ਦੀ ਮੌਤ ਅਰੂਪ੍ਰੀਤ ਨੂੰ ਮਿਲੀ ਕਥਿਤ ਜਾਨੋਂ ਮਾਰਨ ਦੀ ਧਮਕੀ, Instagram ਅਕਾਊਂਟ ਹੋਇਆ ਪ੍ਰਾਈਵੇਟ
You are currently viewing ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: CM ਮਾਨ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: CM ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਆਪਣੀਆਂ ਲੋਕ-ਪੱਖੀ ਨੀਤੀਆਂ ਨੂੰ ਨਿਰੰਤਰ ਜਾਰੀ ਰੱਖੇਗੀ, ਜਿਨ੍ਹਾਂ ਵਿੱਚ ਔਰਤਾਂ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’, ਘਰਾਂ ਲਈ ਮੁਫ਼ਤ ਬਿਜਲੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਅਤੇ “ਨੋ ਕੈਸ਼, ਨੋ ਫਰਮਾਇਸ਼” ਦੀ ਪਾਰਦਰਸ਼ੀ ਪ੍ਰਣਾਲੀ ਰਾਹੀਂ ਸਰਕਾਰੀ ਨੌਕਰੀਆਂ ਦੇਣਾ ਸ਼ਾਮਲ ਹੈ। ਇਸ ਦੇ ਨਾਲ ਹੀ ਉਨ੍ਹਾਂ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਪਾਰਟੀਆਂ ਇਨ੍ਹਾਂ ਲੋਕ ਭਲਾਈ ਕਾਰਜਾਂ ਦਾ ਵਿਰੋਧ ਕਰ ਰਹੀਆਂ ਹਨ ਅਤੇ ਉਨ੍ਹਾਂ ਕੋਲ ਪੰਜਾਬ ਲਈ ਕੋਈ ਸਪੱਸ਼ਟ ਵਿਜ਼ਨ ਨਹੀਂ ਹੈ। ਸਰਦੂਲਗੜ੍ਹ ਹਲਕੇ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੀਤੇ ਵਾਅਦਿਆਂ ਨਾਲੋਂ ਵੱਧ ਕੰਮ ਕਰ ਕੇ ਦਿਖਾਇਆ ਹੈ।

ਉਨ੍ਹਾਂ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ, ਜਨਤਕ ਸਹੂਲਤਾਂ ਦਾ ਪਸਾਰ ਕੀਤਾ ਹੈ ਅਤੇ ਅਜਿਹਾ ਮਾਹੌਲ ਸਿਰਜਿਆ ਹੈ, ਜਿਸ ਨਾਲ ਪੰਜਾਬ ਦੇ ਪਿੰਡਾਂ ਵਿੱਚੋਂ ਉੱਭਰੇ ਖਿਡਾਰੀ ਓਲੰਪਿਕ ਤਗ਼ਮੇ ਜਿੱਤ ਕੇ ਲਿਆ ਰਹੇ ਹਨ। ਲੋਕ ਮਿਲਣੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਰਕਾਰ ਦੇ ਕੰਮਕਾਜ ਵਿੱਚ ਬੁਨਿਆਦੀ ਤਬਦੀਲੀ ਦੇਖੀ ਹੈ, ਜਿੱਥੇ ਲੋਕਾਂ ਦਾ ਪੈਸਾ ਭਲਾਈ, ਸਿੱਖਿਆ, ਸਿਹਤ ਸੰਭਾਲ, ਬਿਜਲੀ, ਸਿੰਜਾਈ ਅਤੇ ਰੋਜ਼ਗਾਰ ਲਈ ਖ਼ਰਚਿਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ, “ਜਦੋਂ ਵੀ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਪਹੁੰਚਦੀ ਹੈ ਤਾਂ ਉਨ੍ਹਾਂ ਦੇ ਚਿਹਰਿਆਂ ’ਤੇ ਝਲਕਦੀ ਖ਼ੁਸ਼ੀ ਇਸ ਲੋਕ-ਪੱਖੀ ਸ਼ਾਸਨ ਦੇ ਪ੍ਰਭਾਵ ਦੀ ਗਵਾਹੀ ਭਰਦੀ ਹੈ। ਸਾਡੀ ਸਰਕਾਰ ਪੰਜਾਬ ਦੀਆਂ ਮਾਵਾਂ-ਭੈਣਾਂ ਦੇ ਮੋਬਾਈਲ ਫ਼ੋਨਾਂ ’ਤੇ ਆਉਣ ਵਾਲੇ ਟੂੰ-ਟੂੰ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੀ ਸਰਕਾਰ ਲੋਕਾਂ ਦੀ ਸੇਵਾ ‘ਚ ਹੈ, ਔਰਤਾਂ ਲਈ ਇਹ ਵਿੱਤੀ ਸਹਾਇਤਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਨਿਰੰਤਰ ਪਹੁੰਚਦੀ ਰਹੇਗੀ।”