Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪਦਮ ਸ਼੍ਰੀ ਹੰਸ ਰਾਜ ਹੰਸ ਨੂੰ ਪਾਰਲੀਮੈਂਟ ਹਾਊਸ ਆਫ ਲਾਰਡਜ਼ ਕੀਤਾ ਸਨਮਾਨਿਤ

ਪਦਮ ਸ਼੍ਰੀ ਹੰਸ ਰਾਜ ਹੰਸ ਨੂੰ ਪਾਰਲੀਮੈਂਟ ਹਾਊਸ ਆਫ ਲਾਰਡਜ਼ ਕੀਤਾ ਸਨਮਾਨਿਤ

ਪੰਜਾਬ ਦੇ ਰਾਜ ਗਾਇਕ ਪਦਮ ਸ਼੍ਰੀ ਹੰਸ ਰਾਜ ਹੰਸ ਅੱਜ ਕੱਲ੍ਹ ਇੰਗਲੈਂਡ ਦੌਰੇ ‘ਤੇ ਹਨ। ਹੰਸ ਰਾਜ ਹੰਸ ਦਾ ਸੰਗੀਤ ਦੀ ਦੁਨੀਆ ਵਿੱਚ ਵੱਡਾ ਨਾਮ ਹੈ। ਇੰਗਲੈਂਡ ਦੇ ਲੰਡਨ ਸਥਿਤ ਪਾਰਲੀਮੈਂਟ ਹਾਊਸ ਆਫ ਲਾਰਡਜ਼ ਦੇ ਐਟਲੀ ਰੂਮ ‘ਚ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੀ ਮੇਜ਼ਬਾਨੀ ਲਾਡਰ ਰਾਮੀ ਰੇਂਜਰ ਵੱਲੋਂ ਕੀਤੀ ਗਈ ਅਤੇ ਇਸ ਪ੍ਰੋਗਰਾਮ ਦਾ ਆਯੋਜਨ ਸਮਾਰਾ ਈਵੈਂਟਸ ਯੂ.ਕੇ ਵੱਲੋਂ ਕੀਤਾ ਗਿਆ।

ਦੱਸ ਦਈਏ ਕਿ ਹੰਸ ਰਾਜ ਹੰਸ ਸੰਗੀਤ ਜਗਤ ਦੇ ਪਹਿਲੇ ਵਿਅਕਤੀ ਹਨ ਜਿਨ੍ਹਾਂ ਨੂੰ ਯੂ.ਕੇ ਦੀ ਪਾਰਲੀਮੈਂਟ ਵਿੱਚ ਸਨਮਾਨਿਤ ਕੀਤਾ ਗਿਆ ਹੈ। ਇੰਗਲੈਂਡ ‘ਚ ਹੰਸ ਰਾਜ ਹੰਸ ਇੰਨੇ ਲੋਕ ਪ੍ਰਿਅ ਹਨ ਕਿ 21 ਦਸੰਬਰ ਨੂੰ ਬਰਮਿੰਘਮ ਵਿੱਚ ਹੋਣ ਵਾਲੇ ਉਨ੍ਹਾਂ ਦੇ ਸ਼ੋਅ ਦੀਆਂ 90 ਫੀਸਦ ਟਿਕਟਾਂ ਵਿਕ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਇੰਗਲੈਂਡ ਦੀ ਪਾਰਲੀਮੈਂਟ ‘ਚ ਸਥਿਤ ਹਾਊਸ ਆਫ ਲਾਰਡਸ ਦੇ ਐਟਲੀ ਰੂਮ ਦਾ ਨਾਂ ਕਲੇਮੈਂਟ ਐਟਲੀ ਦੇ ਨਾਂ ‘ਤੇ ਰੱਖਿਆ ਗਿਆ ਹੈ, ਜੋ 1945 ਤੋਂ 1951 ਤੱਕ ਲੇਬਰ ਪਾਰਟੀ ਦੇ ਪ੍ਰਧਾਨ ਮੰਤਰੀ ਰਹੇ ਸਨ। ਦੇਸ਼ ਵਿੱਚ ਰਾਸ਼ਟਰੀ ਸਿਹਤ ਸੇਵਾਵਾਂ ਅਤੇ ਕਲਿਆਣ ਰਾਜ ਦੀ ਸਥਾਪਨਾ ਉਨ੍ਹਾਂ ਵੱਲੋਂ ਕੀਤੀ ਗਈ ਹੈ।