Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੀ.ਏ.ਪੀ. ਜਲੰਧਰ ਵਿਖੇ ਸਖ਼ਤ ਸਿਖਲਾਈ ਉਪਰੰਤ ਚੰਡੀਗੜ੍ਹ ਪੁਲਿਸ ਦੇ 86 ਰਿਕਰੂਟ ਹੋਏ ਪਾਸ ਆਊਟ

ਜਲੰਧਰ,  ਚੰਡੀਗੜ੍ਹ ਪੁਲਿਸ ਦੇ ਰਿਕਰੂਟ ਬੈਚ ਨੰਬਰ 181 ਦੇ 48 ਪੁਰਸ਼ ਅਤੇ 38 ਮਹਿਲਾ ਸਮੇਤ 86 ਰਿਕਰੂਟ ਸਿਪਾਹੀ ਅੱਜ ਆਪਣੀ ਮੁੱਢਲੀ ਸਿਖ਼ਲਾਈ ਸਫ਼ਲਤਾਪੂਰਵਕ ਮੁਕੰਮਲ ਕਰਨ ਉਪਰੰਤ ਪਾਸ ਆਊਟ ਹੋ ਗਏ। ਇਸ ਮੌਕੇ ਪਾਸਿੰਗ ਆਊਟ ਪਰੇਡ ਬਹੁਤ ਹੀ ਉਤਸ਼ਾਹ ਨਾਲ ਕਰਵਾਈ ਗਈ, ਜਿਸ ਵਿਚ ਨਵੇਂ ਅਫ਼ਸਰਾਂ ਦੇ ਅਨੁਸ਼ਾਸਨ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ ਗਿਆ।
ਮੁੱਖ ਮਹਿਮਾਨ ਕਮਾਂਡੈਂਟ (ਟ੍ਰੇਨਿੰਗ) ਮਨਦੀਪ ਸਿੰਘ ਗਿੱਲ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਸਲਾਮੀ ਲਈ। ਉਨ੍ਹਾਂ ਨੇ ਟ੍ਰੇਨਿੰਗ ਪਾਸ ਕਰਨ ਵਾਲੇ ਸਿਖਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਬਿਨਾਂ ਕਿਸੇ ਪੱਖਪਾਤ ਅਤੇ ਅਨੁਸ਼ਾਸਨ ਨਾਲ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਕਮਾਂਡੈਂਟ ਨੇ ਉਨ੍ਹਾਂ ਨੂੰ ਪੁਲਿਸ ਫੋਰਸ ਅਤੇ ਸਮਾਜ ਲਈ ਸਕਾਰਾਤਮਕ ਯੋਗਦਾਨ ਦਿੰਦਿਆਂ ਕਾਨੂੰਨ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ।
ਸਿਖਲਾਈ ਦੌਰਾਨ, ਸਿਖਿਆਰਥੀਆਂ ਨੂੰ ਆਊਟਡੋਰ ਅਤੇ ਇਨਡੋਰ ਵਿਸ਼ਿਆਂ ਵਿੱਚ ਵਿਆਪਕ ਸਿਖ਼ਲਾਈ ਪ੍ਰਦਾਨ ਕੀਤੀ ਗਈ ਅਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਦਾ ਸਨਮਾਨ ਵੀ ਕੀਤਾ ਗਿਆ। ਮਹਿਲਾ ਰਿਕਰੂਟ ਸਿਪਾਹੀ ਸੋਨੀਆ (ਆਲ ਰਾਊਂਡ ਫਸਟ ਅਤੇ ਸੈਕਿੰਡ ਪਰੇਡ ਕਮਾਂਡਰ) ਮਹਿਲਾ ਰਿਕਰੂਟ ਸਿਪਾਹੀ ਜਯੋਤੀ (ਆਊਟਡੋਰ ਟ੍ਰੇਨਿੰਗ ਵਿੱਚ ਅੱਵਲ) ਮਹਿਲਾ ਰਿਕਰੂਟ ਸਿਪਾਹੀ ਪ੍ਰੀਤੀ (ਇਨਡੋਰ ਟ੍ਰੇਨਿੰਗ ਵਿੱਚ ਅੱਵਲ), ਰਿਕਰੂਟ ਸਿਪਾਹੀ ਸੁਖਦੀਪ ਸਿੰਘ (ਸ਼ੂਟਿੰਗ ਵਿੱਚ ਸਰਬਓਤਮ) ਅਤੇ ਮਹਿਲਾ ਰਿਕਰੂਟ ਸਿਪਾਹੀ ਸ਼ਿਖਾ (ਪਰੇਡ ਕਮਾਂਡਰ) ਨੂੰ ਵਧੀਆ ਕਾਰਗੁਜ਼ਾਰੀ ਲਈ ਵਿਸ਼ੇਸ਼ ਐਵਾਰਡ ਦਿੱਤੇ ਗਏ।