Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪਰਮਜੀਤ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ

ਪਰਮਜੀਤ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ

1980 ਤੇ 1990 ਦੇ ਦਹਾਕੇ ਦੌਰਾਨ ਪੰਜਾਬ ‘ਚ ਕਥਿਤ ਲਾਪਤਾ ਵਿਅਕਤੀਆਂ, ਲਾਵਾਰਿਸ ਲਾਸ਼ਾਂ ਤੇ ਝੂਠੇ ਪੁਲਿਸ ਮੁਕਾਬਲਿਆਂ ‘ਚ ਮਾਰੇ ਗਏ ਲੋਕਾਂ ਬਾਰੇ ਅਸਲ ਅੰਕੜਿਆਂ ਦਾ ਖੁਲਾਸਾ ਕਰਨ ਦੀ ਮੰਗ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਮਰਹੂਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮੁੱਦੇ ‘ਤੇ ਇੱਕ ਸੁਤੰਤਰ ਲੋਕ ਕਮਿਸ਼ਨ ਗਠਿਤ ਕਰਨ ਦੀ ਅਪੀਲ ਕੀਤੀ ਹੈ।
ਇਹ ਅਪੀਲ 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਹੋਣ ਵਾਲੇ ਅਰਦਾਸ ਸਮਾਗਮ ਤੋਂ ਪਹਿਲਾਂ ਜਾਰੀ ਪਰਮਜੀਤ ਕੌਰ ਖਾਲੜਾ ਨੇ ਇੱਕ ਲਿਖਤੀ ਸੰਦੇਸ਼ ਰਾਹੀਂ ਕੀਤੀ ਹੈ।

ਆਪਣੇ ਸੰਦੇਸ਼ ‘ਚ ਪਰਮਜੀਤ ਕੌਰ ਖਾਲੜਾ ਨੇ ਇਲਜ਼ਾਮ ਲਗਾਇਆ ਕਿ ਕਿਸੇ ਵੀ ਸਰਕਾਰ ਨੇ 1984 ਤੋਂ ਬਾਅਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਤੇ ਕਥਿਤ ਝੂਠੇ ਮੁਕਾਬਲਿਆਂ ਦੇ ਮਾਮਲਿਆਂ ‘ਚ ਪੀੜਤ ਪਰਿਵਾਰਾਂ ਲਈ ਪੂਰਾ ਇਨਸਾਫ਼ ਯਕੀਨੀ ਨਹੀਂ ਬਣਾਇਆ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਵਿਅਕਤੀ ਨੂੰ ਕਾਨੂੰਨ ਤੋਂ ਉੱਪਰ ਨਹੀਂ ਸਮਝਿਆ ਜਾਣਾ ਚਾਹੀਦਾ ਤੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ।

ਇੱਕ ਵੀਡੀਓ ਸੰਦੇਸ਼ ਵਿੱਚ, ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਪੰਜਾਬ ‘ਚ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨਾਂ ਦੀਆਂ ਮੌਤਾਂ ਅਤੇ ਲਾਵਾਰਿਸ ਲਾਸ਼ਾਂ ਸਬੰਧਤ ਮਾਮਲਿਆਂ ਦਾ ਪਰਦਾਫਾਸ਼ ਕੀਤਾ ਸੀ। ਉਨ੍ਹਾਂ ਕਿਹਾ ਕਿ ਖਾਲੜਾ ਨੇ ਅੰਮ੍ਰਿਤਸਰ, ਤਰਨਤਾਰਨ ਤੇ ਪੱਟੀ ਦੇ ਸ਼ਮਸ਼ਾਨਘਾਟਾਂ ਤੋਂ ਰਿਕਾਰਡ ਸਾਹਮਣੇ ਲਿਆਂਦੇ ਸਨ, ਜਿਸ ‘ਚ ਹਜ਼ਾਰਾਂ ਲਾਸ਼ਾਂ ਦਾ ਖੁਲਾਸਾ ਕੀਤਾ ਗਿਆ ਸੀ, ਜਿਨ੍ਹਾਂ ਨੂੰ ਲਾਵਾਰਿਸ ਦੱਸ ਕੇ ਸਸਕਾਰ ਕੀਤਾ ਗਿਆ ਸੀ। ਕਈ ਹੋਰ ਲਾਸ਼ਾਂ ਨੂੰ ਹਰੀਕੇ ਪੱਤਣ ਵਿਖੇ ਦਰਿਆ ‘ਚ ਸੁੱਟ ਦਿੱਤਾ ਗਿਆ ਸੀ।