Business Khas

You are currently viewing ਪਰਗਟ ਸਿੰਘ ਬੋਲੇ- ਇਹ ਪੰਜਾਬ ਦੀ ਬਦਕਿਸਮਤੀ

ਪਰਗਟ ਸਿੰਘ ਬੋਲੇ- ਇਹ ਪੰਜਾਬ ਦੀ ਬਦਕਿਸਮਤੀ

ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਬੀਤੇ ਦਿਨੀਂ ਸਾਬਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ ‘ਤੇ ਆਂਡੇ ਤੇ ਟਮਾਟਰਾਂ ਸੁੱਟੇ ਗਏ ਸਨ। ਇਸ ਤੋਂ ਬਾਅਦ ਬੀਤੇ ਦਿਨ ਰਵਨੀਤ ਬਿੱਟੂ ਦੀ ਅਗਵਾਈ ‘ਚ ਭਾਜਪਾ ਵੱਲੋਂ ਮੁੱਖ ਮੰਤਰੀ ਦੇ ਕਾਫਲੇ ‘ਤੇ ਆਂਡੇ ਤੇ ਟਮਾਟਰ ਸੁੱਟ ਕੇ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਸੀ। ਵਿਰੋਧ ਪ੍ਰਦਰਸ਼ਨ ਦੌਰਾਨ ਪੰਜਾਬ ਪੁਲਿਸ ਨੇ ਰਵਨੀਤ ਬਿੱਟੂ ਨੂੰ ਹਿਰਾਸਤ ‘ਚ ਵੀ ਲਿਆ ਸੀ। ਇਸ ਮਾਮਲੇ ਨੂੰ ਲੈ ਕੇ ਜਲੰਧਰ ਕੈਂਟ ਦੇ ਵਿਧਾਇਕ ਪ੍ਰਗਟ ਸਿੰਘ ਨੇ ਦੋਵੇਂ ਪਾਰਟੀਆਂ ‘ਤੇ ਨਿਸ਼ਾਨਾ ਸਾਧਿਆ।

ਪਰਗਟ ਸਿੰਘ ਨੇ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਹੁਣ ਆਂਡਿਆਂ ਤੇ ਟਮਾਟਰਾਂ ਦੀ ਰਾਜਨੀਤੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਸਲ ਮੁੱਦਿਆਂ ‘ਤੇ ਰਾਜਨੀਤੀ ਤੇ ਗੱਲਬਾਤ ਹੋਣੀ ਚਾਹੀਦੀ ਹੈ, ਪਰ ਇਸ ਦੀ ਬਜਾਏ ਆਂਡਿਆਂ ਤੇ ਟਮਾਟਰਾਂ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਇਸ ਤੋਂ ਘਟੀਆ ਰਾਜਨੀਤੀ ਹੋਰ ਕੀ ਹੋ ਸਕਦੀ ਹੈ।