Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪਾਸਟਰ ਬਜਿੰਦਰ ਮਾਮਲਾ: ਪੀੜਤਾ ਕੌਮੀ ਮਹਿਲਾ ਕਮਿਸ਼ਨ ਅੱਗੇ ਪੇਸ਼

ਪਾਸਟਰ ਬਜਿੰਦਰ ਮਾਮਲਾ: ਪੀੜਤਾ ਕੌਮੀ ਮਹਿਲਾ ਕਮਿਸ਼ਨ ਅੱਗੇ ਪੇਸ਼

ਨਵੀਂ ਦਿੱਲੀ, ਪਾਸਟਰ ਬਜਿੰਦਰ ਸਿੰਘ ਮਾਮਲੇ ਵਿੱਚ ਪੀੜਤ ਲੜਕੀ ਅੱਜ ਇੱਥੇ ਕੌਮੀ ਮਹਿਲਾ ਕਮਿਸ਼ਨ (ਐੱਨਸੀਡਬਲਿਊ) ਅੱਗੇ ਪੇਸ਼ ਹੋਈ। ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿਚਲੇ ਪਿੰਡ ਦੇ ਚਰਚ ਦੇ ਪਾਸਟਰ ਬਜਿੰਦਰ ਸਿੰਘ (42) ਖ਼ਿਲਾਫ਼ 22 ਸਾਲਾ ਲੜਕੀ ਦੀ ਸ਼ਿਕਾਇਤ ਦੇ ਆਧਾਰ ’ਤੇ ਜਿਨਸੀ ਸ਼ੋਸ਼ਣ, ਪਿੱਛਾ ਕਰਨ ਅਤੇ ਅਪਰਾਧਕ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।

ਸ਼ਿਕਾਇਤ ਵਿੱਚ ਲੜਕੀ ਨੇ ਦੋਸ਼ ਲਾਇਆ ਕਿ ਬਜਿੰਦਰ ਸਿੰਘ ਉਸ ਨੂੰ ਫੋਨ ’ਤੇ ਸੁਨੇਹੇ ਭੇਜਦਾ ਸੀ ਤੇ ਚਰਚ ਦੇ ਕੈਬਿਨ ਵਿੱਚ ਉਸ ਨੂੰ ਇਕੱਲੀ ਬਿਠਾ ਕੇ ਛੇੜਛਾੜ ਕਰਦਾ ਸੀ। ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਤਕਰ ਨੇ 7 ਮਾਰਚ ਨੂੰ ਇਸ ਮਾਮਲੇ ਵਿੱਚ ਪੰਜਾਬ ਪੁਲੀਸ ਨੂੰ ਜਲਦੀ ਕਾਰਵਾਈ ਕਰਨ ਲਈ ਕਿਹਾ ਸੀ। ਉਧਰ ਪਾਸਟਰ ਬਜਿੰਦਰ ਵੱਲੋਂ ਕੀਤੀ ਬਦਸਲੂਕੀ ਮਾਮਲੇ ਵਿੱਚ ਖਰੜ ਦੀ ਔਰਤ ਨੇ ਅੱਜ ਮੁੱਲਾਂਪੁਰ ਗਰੀਬਦਾਸ ਵਿੱਚ ਡੀਐੱਸਪੀ ਕੋਲ ਆਪਣੇ ਬਿਆਨ ਦਰਜ ਕਰਵਾਏ। ਮਹਿਲਾ ਨੇ ਆਪਣੀ ਹੋਰ ਸਾਥਣ ਨਾਲ ਮੀਡੀਆ ਨੂੰ ਦੱਸਿਆ ਕਿ ਉਹ ਪਿਛਲੇ ਸਮੇਂ ਤੋਂ ਪਾਸਟਰ ਕੋਲ ਸੇਵਾ ਕਰ ਰਹੀ ਸੀ।