ਤਹਿਸੀਲਦਾਰਾਂ ਦੀ ਹੜਤਾਲ ਦਰਮਿਆਨ ਪੰਜਾਬ ਵਿਜੀਲੈਂਸ ਵੱਲੋਂ ਰਿਸ਼ਵਤਖੋਰੀ ਖਿਲਾਫ ਮੁਹਿੰਮ ਹੋਰ ਤਿੱਖੀ ਕਰ ਦਿੱਤੀ ਹੈ। ਵਿਜੀਲੈਂਸ ਵੱਲੋਂ ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਵਿਖੇ ਤਾਇਨਾਤ ਪਟਵਾਰੀ ਅਮਨ ਸਿੰਗਲਾ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਪਟਵਾਰੀ ਨੇ ਇਹ ਰਿਸ਼ਵਤ ਇਕ ਇੰਤਕਾਲ ਕਰਨ ਬਦਲੇ ਲਈ ਸੀ। ਉਨ੍ਹਾਂ ਕੋਲ ਇਸ ਸਬੰਧੀ ਸ਼ਿਕਾਇਤ ਆਈ ਸੀ। ਕਿਸਾਨ ਨੇ ਇਸ ਰਕਣ ਦੀ ਸੌਦੇਬਾਜ਼ੀ ਦੀ ਰਿਕਾਰਡਿੰਗ ਆਪਣੇ ਫੋਨ ਉਤੇ ਕਰ ਲਈ ਸੀ।
