Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing Bihar ਵਿੱਚ ਪ੍ਰੀਖਿਆ ਦੇ ਐਡਮਿਟ ਕਾਰਡ ’ਤੇ Golden Retriever ਦੀ ਫੋਟੋ

Bihar ਵਿੱਚ ਪ੍ਰੀਖਿਆ ਦੇ ਐਡਮਿਟ ਕਾਰਡ ’ਤੇ Golden Retriever ਦੀ ਫੋਟੋ

ਬਿਹਾਰ ਦਾ ਰਾਕੇਸ਼ ਕੁਮਾਰ ਉਸ ਵੇਲੇ ਹੱਕਾ-ਬੱਕਾ ਰਹਿ ਗਿਆ ਜਦੋਂ ਉਸ ਨੇ ਆਪਣੇ ਪ੍ਰੀਖਿਆ ਦੇ ਐਡਮਿਟ ਕਾਰਡ ਉੱਤੇ ਆਪਣੀ ਫੋਟੋ ਦੀ ਥਾਂ ਇੱਕ ‘ਗੋਲਡਨ ਰਿਟਰੀਵਰ’ ਨਸਲ ਦੇ ਕੁੱਤੇ ਦੀ ਤਸਵੀਰ ਦੇਖੀ। ਰਾਕੇਸ਼ ਨੇ ਕਰੀਬ ਚਾਰ ਸਾਲ ਪਹਿਲਾਂ ਬਿਹਾਰ ਦੀ ਇੱਕ ਜ਼ਿਲ੍ਹਾ ਅਦਾਲਤ ਵਿੱਚ ਸੇਵਾਦਾਰ (ਪੀਅਨ) ਦੀ ਨੌਕਰੀ ਲਈ ਅਪਲਾਈ ਕੀਤਾ ਸੀ ਅਤੇ ਉਸ ਕੋਲ ਫਾਰਮ ਜਮ੍ਹਾਂ ਕਰਵਾਉਣ ਦੀ ਰਸੀਦ ਵੀ ਮੌਜੂਦ ਸੀ। ਸਾਲ 2022 ਤੋਂ ਲੰਬੀ ਉਡੀਕ ਕਰਨ ਤੋਂ ਬਾਅਦ ਜਦੋਂ ਹੁਣ 15 ਮਾਰਚ 2026 ਨੂੰ ਹੋਣ ਵਾਲੀ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ ਹੋਏ ਤਾਂ ਇਹ ਵੱਡੀ ਗਲਤੀ ਸਾਹਮਣੇ ਆਈ।

ਰਾਕੇਸ਼ ਕੁਮਾਰ ਨੇ ਕਿਹਾ ਕਿ ਉਸ ਨੇ ਅਪਲਾਈ ਕਰਨ ਵੇਲੇ ਆਪਣੀ ਸਹੀ ਫੋਟੋ ਹੀ ਅਪਲੋਡ ਕੀਤੀ ਸੀ ਪਰ ਵਿਭਾਗ ਦੀ ਗਲਤੀ ਕਾਰਨ ਉਸ ਦੇ ਕਾਰਡ ‘ਤੇ ਕੁੱਤੇ ਦੀ ਫੋਟੋ ਲੱਗ ਗਈ। ਪ੍ਰੀਖਿਆ ਦੀ ਤਰੀਕ ਸਿਰ ‘ਤੇ ਹੋਣ ਦੇ ਬਾਵਜੂਦ ਭਰਤੀ ਬੋਰਡ ਵੱਲੋਂ ਅਜੇ ਤੱਕ ਉਸ ਦੀ ਕਿਸੇ ਵੀ ਸ਼ਿਕਾਇਤ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ। ਰਾਕੇਸ਼ ਨੇ ਇਸ ਮਾਮਲੇ ਸਬੰਧੀ ਕਈ ਵਾਰ ਸਬੰਧਤ ਅਧਿਕਾਰੀਆਂ ਕੋਲ ਪਹੁੰਚ ਕੀਤੀ ਹੈ ਪਰ ਅਜੇ ਤੱਕ ਉਸ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲਿਆ, ਜਿਸ ਕਾਰਨ ਉਸ ਦਾ ਭਵਿੱਖ ਦਾਅ ’ਤੇ ਲੱਗਿਆ ਹੋਇਆ ਹੈ।