Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ

ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ

ਜਲੰਧਰ, ਮਨਸੂਰੀਆ ਕੁੰਗਫੂ ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ 9ਵੀਂ ਸੂਬਾ ਪੱਧਰੀ ਇੰਟਰਨੈਸ਼ਨਲ ਚੈਪੀਅਨਸ਼ਿਪ 2026 ਡੀਏਵੀ ਐਡੀਟੋਰੀਅਮ ਜਲੰਧਰ ਵਿਖੇ ਸੰਪਨ ਹੋਈ। ਪ੍ਰਤੀਯੋਗਤਾ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਖਿਡਾਰੀਆਂ ਨੇ ਭਾਗ ਲਿਆ। ਵੱਖ-ਵੱਖ ਉਮਰ ਅਤੇ ਭਾਰ ਵਰਗਾਂ ਵਿੱਚ ਹੋਏ ਇਨ੍ਹਾਂ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਆਪਣੀ ਖੇਡ ਕਲਾ, ਹੌਸਲੇ ਅਤੇ ਸਖ਼ਤ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਰਾਟੇ, ਕਿੰਕ ਬਾਕਸਿੰਗ ਅਤੇ ਕੁੰਗਫੂ ਮਾਰਸ਼ਲ ਆਰਟ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਗੋਲਡ, ਸਿਲਵਰ ਤੇ ਕਾਂਸੀ ਦੇ ਤਮਗੇ ਜਿੱਤ ਕੇ ਆਪਣੇ ਆਪਣੇ ਸਕੂਲਾਂ ਦਾ ਤੇ ਕੋਚਾਂ ਦਾ ਨਾਮ ਰੌਸ਼ਨ ਕੀਤਾ।
ਡੀ.ਐਸ.ਓ. ਗੁਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਨੇ ਨਾਰਾਜ਼ਗੀ ਜਾਹਰ ਕਰਦਿਆਂ ਕਿਹਾ ਕਿ ਅੱਜਕੱਲ ਜ਼ਿਆਦਾਤਰ ਨੌਜਵਾਨ ਨਸ਼ਿਆਂ ’ਚ ਗਰਕਦੇ ਜਾ ਰਹੇ ਹਨ ਜਾਂ ਫਿਰ ਮੋਬਾਇਲਾਂ ਵਿਚ ਹੀ ਸਮਾਂ ਗੁਜ਼ਾਰਦੇ ਰਹਿੰਦੇ ਹਨ। ਉਨ੍ਹਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਰਾਟੇ, ਮਾਰਸ਼ਲਆਰਟ ਤੇ ਕੁੰਗਫੂ ਵਰਗੀਆਂ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਸਰੀਰਕ ਤੰਦਰੁਸਤੀ ਤੇ ਆਤਮ-ਵਿਸ਼ਵਾਸ ਦੀ ਭਾਵਨਾ ਪੈਦਾ ਕਰਦੀਆਂ ਹਨ।