Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਥੱਬ ਬਲਾਓ ਕੁੰਗ ਫੂ ਅਕੈਡਮੀ ਜਲੰਧਰ’ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਥੱਬ ਬਲਾਓ ਕੁੰਗ ਫੂ ਅਕੈਡਮੀ ਜਲੰਧਰ’ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, ਖਿਡਾਰੀਆਂ ਨੇ ਡੀਏਵੀ ਕਾਲਜ ਦੇ ਐਡੀਟੋਰੀਅਮ ਵਿਖੇ ਹੋਈ ‘ਚੌਥੀ ਨੈਸ਼ਨਲ ਆਲ ਸਟਾਇਲ ਓਪਨ ਮਾਰਸ਼ਲ ਆਰਟ ਚੈਂਪੀਅਨਸ਼ਿਪ 2025’ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਅਕੈਡਮੀ ਤੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿਚ ਹੋਰ ਰਾਜਾਂ ਤੋਂ ਵੀ ਆਏ ਖਿਡਾਰੀਆਂ ਨੇ ਵੀ ਹਿੱਸਾ ਲਿਆ।

ਅੱਜ ਥਬ ਬਲੋ ਕੁੰਗ ਫੂ ਅਕਾਦਮੀ ਮਕਸੂਦਾ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਰਟਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਅਕੈਡਮੀ ਦੇ ਮਾਸਟਰ ਸਿਫੂ ਟੀ.ਕੇ. ਨਾਰਜ਼ਰੀ ਨੇ ਐਥਲੀਟਾਂ ਵੱਲੋਂ ਪਹਿਲਾ ਸਥਾਨ ਹਾਸਲ ਕਰਨ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਬੱਚਿਆਂ ਨੇ ਸਖਤ ਮਿਹਨਤ, ਨਿਯਮਤ ਅਭਿਆਸ ਅਤੇ ਮਾਨਸਿਕ ਤਾਕਤ ਨਾਲ ਇਹ ਸ਼ਾਨਦਾਰ ਜਿੱਤ ਪ੍ਰਾਪਤੀ ਕੀਤੀ ਹੈ।
ਉਨ੍ਹਾਂ ਕਿਹਾ ਹੈ ਕਿ ਖੇਡਾਂ ਬੱਚਿਆਂ ਦੀ ਸ਼ਖਸੀਅਤ ਦੇ ਸਰਵ ਪੱਖੀ ਵਿਕਾਸ ‘ਚ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ। ਉਨ੍ਹਾਂ ਕੋਚਾਂ ਤੇ ਖਿਡਾਰੀਆਂ ਦੇ ਮਾਪਿਆਂ ਦਾ ਵੀ ਧੰਨਵਾਦ ਕੀਤਾ ਹੈ ਅਤੇ ਇਹ ਸ਼ਾਨਦਾਰ ਪ੍ਰਦਰਸ਼ਨ ਭਵਿੱਖ ਵਿਚ ਵੀ ਦੁਹਰਾਏ ਜਾਣ ਦੀ ਉਮੀਦ ਪ੍ਰਗਟਾਈ ਹੈ। ਮਾਸਟਰ ਨੇ ਸਾਰੇ ਜੇਤੂਆਂ ਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਹੈ।