Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪ੍ਰਧਾਨ ਮੰਤਰੀ ਮੋਦੀ ਨੇ ਗਾਜ਼ਾ-ਇਜ਼ਰਾਈਲ ਟਕਰਾਅ ਲਈ ਟਰੰਪ ਦੀ ਯੋਜਨਾ ਦਾ ਸਵਾਗਤ ਕੀਤਾ

ਪ੍ਰਧਾਨ ਮੰਤਰੀ ਮੋਦੀ ਨੇ ਗਾਜ਼ਾ-ਇਜ਼ਰਾਈਲ ਟਕਰਾਅ ਲਈ ਟਰੰਪ ਦੀ ਯੋਜਨਾ ਦਾ ਸਵਾਗਤ ਕੀਤਾ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਆਪਣੀ ਮੁਲਾਕਾਤ ਤੋਂ ਬਾਅਦ ਇਸ ਨੂੰ “ਇਤਿਹਾਸਕ ਦਿਨ” ਕਿਹਾ। ਫਿਰ ਟਰੰਪ ਨੇ ਗਾਜ਼ਾ ਸੰਬੰਧੀ 20-ਸੂਤਰੀ ਸਮਝੌਤਾ ਪੇਸ਼ ਕੀਤਾ।

ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ‘ਤੇ ਪ੍ਰਤੀਕਿਰਿਆ ਦਿੱਤੀ ਹੈ ਤੇ ਟਰੰਪ ਦੀ ਯੋਜਨਾ ਦਾ ਸਵਾਗਤ ਕੀਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਨਾਲ ਦੋਵਾਂ ਧਿਰਾਂ ਵਿਚਕਾਰ ਸਹਿਮਤੀ ਤੇ ਸ਼ਾਂਤੀ ਦਾ ਰਸਤਾ ਬਣੇਗਾ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, “ਅਸੀਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਗਾਜ਼ਾ ਯੁੱਧ ਨੂੰ ਖਤਮ ਕਰਨ ਲਈ ਇੱਕ ਵਿਆਪਕ ਯੋਜਨਾ ਦੇ ਐਲਾਨ ਦਾ ਸਵਾਗਤ ਕਰਦੇ ਹਾਂ। ਸਾਨੂੰ ਉਮੀਦ ਹੈ ਕਿ ਸਾਰੀਆਂ ਸਬੰਧਤ ਧਿਰਾਂ ਰਾਸ਼ਟਰਪਤੀ ਟਰੰਪ ਦੀ ਪਹਿਲਕਦਮੀ ਪਿੱਛੇ ਇੱਕਜੁੱਟ ਹੋਣਗੀਆਂ ਤੇ ਯੁੱਧ ਨੂੰ ਖਤਮ ਕਰਨ ਤੇ ਸ਼ਾਂਤੀ ਯਕੀਨੀ ਬਣਾਉਣ ਦੇ ਇਸ ਯਤਨ ਦਾ ਸਮਰਥਨ ਕਰਨਗੀਆਂ।

ਵਿਦੇਸ਼ ਮੰਤਰਾਲੇ (MEA) ਨੇ ਇਜ਼ਰਾਈਲ-ਹਮਾਸ ਟਕਰਾਅ ‘ਤੇ ਭਾਰਤ ਦੇ ਦ੍ਰਿੜ ਰੁਖ਼ ਨੂੰ ਦੁਹਰਾਇਆ ਤੇ ਤੁਰੰਤ ਜੰਗਬੰਦੀ, ਬੰਧਕਾਂ ਦੀ ਬਿਨਾਂ ਸ਼ਰਤ ਰਿਹਾਈ ਤੇ ਮਨੁੱਖੀ ਸਹਾਇਤਾ ਦੀ ਨਿਰਵਿਘਨ ਸਪਲਾਈ ਦੀ ਮੰਗ ਕੀਤੀ।

ਮੰਤਰਾਲੇ ਨੇ ਦੋ-ਰਾਜੀ ਹੱਲ ਦਾ ਵੀ ਸਮਰਥਨ ਕੀਤਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, “ਟਕਰਾਅ ‘ਤੇ ਸਾਡੀ ਸਥਿਤੀ ਸਪੱਸ਼ਟ ਤੇ ਇਕਸਾਰ ਰਹੀ ਹੈ। ਇਸ ‘ਚ ਕੋਈ ਬਦਲਾਅ ਨਹੀਂ ਆਇਆ ਹੈ।” ਅਸੀਂ ਜੰਗਬੰਦੀ ਬੰਧਕਾਂ ਦੀ ਬਿਨਾਂ ਸ਼ਰਤ ਰਿਹਾਈ ਤੇ ਗਾਜ਼ਾ ਦੇ ਲੋਕਾਂ ਨੂੰ ਮਾਨਵਤਾਵਾਦੀ ਸਹਾਇਤਾ ਦੀ ਨਿਰੰਤਰ ਸਪਲਾਈ ਦੀ ਮੰਗ ਕਰਦੇ ਰਹਾਂਗੇ।”