Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing  ਪੰਜਾਬ ’ਚ ਨਸ਼ਾ ਵੱਧਣ ਦਾ ਕਾਰਨ ਪੁਲਿਸ ਖੁਦ : ਇੰਦਰਜੀਤ ਭਗਤ 

 ਪੰਜਾਬ ’ਚ ਨਸ਼ਾ ਵੱਧਣ ਦਾ ਕਾਰਨ ਪੁਲਿਸ ਖੁਦ : ਇੰਦਰਜੀਤ ਭਗਤ 

ਜਲੰਧਰ, (ਸੰਜੇ ਸ਼ਰਮਾ)-ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਨਸ਼ੇ ਕਾਰਨ ਹਰ ਰੋਜ਼ ਨੌਜਵਾਨ ਆਪਣੀਆਂ ਜਾਨਾਂ ਗੁਆ ਰਹੇ ਹਨ, ਜਿਸ ਨਾਲ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਹੈ। ਨਸ਼ੇ ਦੀ ਚਪੇਟ ਵਿੱਚ ਆ ਕੇ ਨੌਜਵਾਨ ਆਪਣਾ ਭਵਿੱਖ ਬਰਬਾਦ ਕਰ ਰਹੇ ਹਨ ਅਤੇ ਸਮਾਜ ਲਈ ਇਹ ਵੱਡੀ ਚੁਣੌਤੀ ਬਣ ਗਈ ਹੈ।
ਸਮਾਜਿਕ ਕਾਰਕੁਨਾਂ ਅਤੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇ ਪੁਲਿਸ ਚਾਹੇ ਤਾਂ ਨਸ਼ੇ ਦੇ ਇਸ ਜਾਲ ਨੂੰ ਖਤਮ ਕੀਤਾ ਜਾ ਸਕਦਾ ਹੈ, ਪਰ ਅਫ਼ਸੋਸ ਨਾਲ ਕਹਿਣਾ ਪੈਂਦਾ ਹੈ ਕਿ ਨਸ਼ਾ ਪੁਲਿਸ ਦੀ ਸ਼ਹਿ ‘ਤੇ ਖੁੱਲ੍ਹੇਆਮ ਵਿਕ ਰਿਹਾ ਹੈ। ਕਈ ਥਾਵਾਂ ‘ਤੇ ਨਸ਼ਾ ਵੇਚਣ ਵਾਲੇ ਬਿਨਾਂ ਕਿਸੇ ਡਰ ਦੇ ਆਪਣਾ ਧੰਦਾ ਚਲਾ ਰਹੇ ਹਨ, ਜਿਸ ਨਾਲ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।

ਰਾਜਨੀਤਿਕ ਨੇਤਾ ਇੰਦਰਜੀਤ ਭਗਤ ਗੜ੍ਹਾ ਨਿਵਾਸੀ ਨੇ ਕਿਹਾ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਅਤੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਜਦ ਤੱਕ ਨਸ਼ੇ ‘ਤੇ ਪੂਰੀ ਤਰ੍ਹਾਂ ਰੋਕ ਨਹੀਂ ਲੱਗਦੀ, ਤਦ ਤੱਕ ਨੌਜਵਾਨਾਂ ਦੀਆਂ ਮੌਤਾਂ ਰੁਕਣੀਆਂ ਮੁਸ਼ਕਲ ਹਨ। ਇਹ ਅਪੀਲ ਪੰਜਾਬ ਸਰਕਾਰ ਤੋਂ ਸਮੂਹ ਇਲਾਕਾ ਵਾਸੀਆਂ ਦੀ ਮੰਗ ਹੈ। ਬੇਸ਼ਕ ਪੁਲਿਸ ਜਗ੍ਹਾ-ਜਗ੍ਹਾ ਸਰਚ ਅਭਿਆਨ ਚਲਾ ਰਹੇ ਹਨ ਪਰ ਵੱਡੇ ਨਸ਼ਾ ਦੇ ਕਾਰੋਬਾਰੀ ਨੂੰ ਫੜਨ ਦੀ ਬਜਾਏ ਖਾਣਾ ਪੂਰਤੀ ਦੇ ਕੰਮ ਕਰ ਰਹੇ ਹਨ। ਪੁਲਿਸ ਸਖਤੀ ਨਾਲ ਆਪਣੀ ਡਿਊਟੀ ਦੇਣ ਤਾਂ ਨਸ਼ਾ ਸਮਾਪਤ ਹੋਵੇਗਾ। ਪ੍ਰਸਾਸਨ ਨੂੰ ਅਪੀਲ ਕਰਦੇ ਹਾਂ ਕਿ ਕਾਨੂੰਨ ਨੂੰ ਇਮਾਨਦਾਰੀ ਨਾਲ ਨਭਾਇਆ ਜਾਵੇ।