Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ‘ਤੇ ਰਾਤ ਨੂੰ ਕੀਤੀ ਗਈ ਚੈਕਿੰਗ

ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ‘ਤੇ ਰਾਤ ਨੂੰ ਕੀਤੀ ਗਈ ਚੈਕਿੰਗ

ਜਲੰਧਰ, ਆਜ਼ਾਦੀ ਦਿਵਸ ਨੂੰ ਧਿਆਨ ਵਿੱਚ ਰੱਖਦੇ ਹੋਏ ਜਨਤਕ ਸੁਰੱਖਿਆ ਵਧਾਉਣ ਲਈ, ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਰਾਤ ਦੇ ਸਮੇਂ ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਪ੍ਰਬੰਧ ਹੋਰ ਸ਼ਖਤ ਕਰ ਦਿੱਤੇ ਗਏ ਹਨ।

ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਲ ਮਿਲ ਕੇ ਕੈਂਟ ਰੇਲਵੇ ਸਟੇਸ਼ਨ ‘ਤੇ ਵਿਸ਼ੇਸ਼ ਰਾਤ ਨੂੰ ਜਾਂਚ ਮੁਹਿੰਮ ਚਲਾਈ। ਇਸਦੇ ਨਾਲ ਹੀ ਡੀਸੀਪੀ (ਕਾਨੂੰਨ ਅਤੇ ਵਿਵਸਥਾ) ਸ਼੍ਰੀ ਨਰੇਸ਼ ਦੋਗਰਾ ਨੇ ਏਡੀਸੀਪੀ-1 ਅਤੇ ਸੰਬੰਧਤ ਐਸ.ਐਚ.ਓ ਦੇ ਨਾਲ ਮਿਲ ਕੇ ਸਿਟੀ ਰੇਲਵੇ ਸਟੇਸ਼ਨ ‘ਤੇ ਵਿਸ਼ਤਰੀਤ ਸਰਚ ਓਪਰੇਸ਼ਨ ਦੀ ਅਗਵਾਈ ਕੀਤੀ। ਇਸ ਦੌਰਾਨ ਰੇਲਵੇ ਸਟੇਸ਼ਨ ਸੁਰਨੁੱਸੀ ਨੂੰ ਵੀ ਕਵਰ ਕੀਤਾ ਗਿਆ। ਇਹ ਚੈਕਿੰਗ ਮੁਹਿੰਮਾਂ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐਫ) ਨਾਲ ਸਾਂਝੇ ਤੌਰ ‘ਤੇ ਚਲਾਈਆਂ ਗਈਆਂ, ਜਿੱਥੇ ਸਾਂਝੀ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਅਤੇ ਸਮਾਨ ਦੀ ਗਹਿਰਾਈ ਨਾਲ ਜਾਂਚ ਕੀਤੀ, ਤਾਂ ਜੋ ਕਿਸੇ ਵੀ ਸੰਭਾਵੀ ਖ਼ਤਰੇ ਨੂੰ ਟਾਲਿਆ ਜਾ ਸਕੇ।

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਹ ਯਕੀਨ ਦਿਵਾਇਆ ਕਿ ਉਹ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਨਾ ਸਿਰਫ਼ ਆਜ਼ਾਦੀ ਦਿਵਸ ਮੌਕੇ, ਸਗੋਂ ਇਸ ਤੋਂ ਬਾਅਦ ਵੀ ਪੂਰੀ ਤਰ੍ਹਾਂ ਵਚਨਬੱਧ ਹਨ।