Business Khas

Latest news
ਬਾਸਕਟਬਾਲ ਅੰਡਰ-21 (ਲੜਕੇ) ਮੁਕਾਬਲੇ ‘ਚ ਦੋਆਬਾ ਖਾਲਸਾ ਸੈਂਟਰ ਦੀ ਟੀਮ ਨੇ ਕੀਤਾ ਪਹਿਲਾ ਸਥਾਨ ਹਾਸਲ  ਹਰ ਵਾਰਡ ਵਿੱਚ ਸੜਕਾਂ, ਸਟਰੀਟ ਲਾਈਟਾਂ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਪਹਿਲ: ਮੇਅਰ ਵਨੀਤ ਧੀਰ ਮੈਡ ਸੰਧੂ ਕਤਲਕਾਂਡ ਦੀ ਜਾਂਚ ਵਿੱਚ ਪੁਲਿਸ ਨੂੰ ਅਹਿਮ ਸੁਰਾਗ, ਸਾਜ਼ਿਸ਼ ਪਿੱਛੇ ਸ਼ਾਮਲ ਲੋਕਾਂ ਦੀ ਪਛਾਣ ਦਾ ਦਾਅਵਾ ਤਿਉਹਾਰੀ ਸੀਜ਼ਨ ਤੋਂ ਪਹਿਲਾਂ TV, Fridge ਤੇ AC ਮਹਿੰਗੇ, ਵਿਕਰੀ ਦੇ ਨਵੇਂ ਰਿਕਾਰਡ ਦੀ ਉਮੀਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਕਿਸ਼ੋਰ ਮਕਵਾਣਾ ਦੀ ਸਰਗਰਮੀ ਸ਼ਲਾਘਾਯੋਗ : ਸ਼ੀਤਲ ਅੰਗੁਰਾਲ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ भाजपा जालंधर शहरी ने नॉर्थ एवं केंद्रीय विधानसभा क्षेत्रों के नए मंडल अध्यक्षों की घोषणा की देवी सहाय सनातन धर्म सीनियर सेकेंडरी स्कूल, इंडस्ट्रियल एरिया में पौधारोपण कार्यक्रम आयोजित ਨਸ਼ੇ ਦੇ ਖ਼ਿਲਾਫ਼ ਅੰਤਿਮ ਅਤੇ ਫ਼ੈਸਲਾਕੁੰਨ ਲੜਾਈ ਲੜ ਰਿਹਾ ਪੰਜਾਬ-ਭਗਵੰਤ ਸਿੰਘ ਮਾਨ अंतरराष्ट्रीय एथलीट गुरिंदर बीर सिंह का आदमपुर एयरपोर्ट पर हुआ स्वागत
You are currently viewing ਮੈਡ ਸੰਧੂ ਕਤਲਕਾਂਡ ਦੀ ਜਾਂਚ ਵਿੱਚ ਪੁਲਿਸ ਨੂੰ ਅਹਿਮ ਸੁਰਾਗ, ਸਾਜ਼ਿਸ਼ ਪਿੱਛੇ ਸ਼ਾਮਲ ਲੋਕਾਂ ਦੀ ਪਛਾਣ ਦਾ ਦਾਅਵਾ

ਮੈਡ ਸੰਧੂ ਕਤਲਕਾਂਡ ਦੀ ਜਾਂਚ ਵਿੱਚ ਪੁਲਿਸ ਨੂੰ ਅਹਿਮ ਸੁਰਾਗ, ਸਾਜ਼ਿਸ਼ ਪਿੱਛੇ ਸ਼ਾਮਲ ਲੋਕਾਂ ਦੀ ਪਛਾਣ ਦਾ ਦਾਅਵਾ

ਅੰਮ੍ਰਿਤਸਰ: ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦੇ ਕਤਲ ਮਾਮਲੇ ਦੀ ਜਾਂਚ ਵਿੱਚ ਪੁਲਿਸ ਨੂੰ ਕਈ ਅਹਿਮ ਸੁਰਾਗ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ ਸਿੰਘ ਗਿੱਲ ਖੁਦ ਮਾਮਲੇ ਦੀ ਜਾਂਚ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਘਟਨਾ ਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਸੀਪੀ ਹਰਮਨਵੀਰ ਸਿੰਘ ਗਿੱਲ ਨੇ ਦੱਸਿਆ ਕਿ ਮ੍ਰਿਤਕ ਮੈਡ ਸੰਧੂ ਨੇੜਲੇ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਸੋਸ਼ਲ ਮੀਡੀਆ ’ਤੇ ਸਰਗਰਮ ਸੀ। ਵਾਰਦਾਤ ਵਾਲੇ ਦਿਨ ਉਹ ਲੋਹਾਰਕਾ ਰੋਡ ’ਤੇ ਸਥਿਤ ਇੱਕ ਵਾਸ਼ਿੰਗ ਸਟੇਸ਼ਨ ’ਤੇ ਆਪਣੀ ਗੱਡੀ ਧੁਆਉਣ ਲਈ ਪਹੁੰਚਿਆ ਸੀ। ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ ਹਮਲਾਵਰ ਪਹਿਲਾਂ ਤੋਂ ਹੀ ਮੈਡ ਸੰਧੂ ਦਾ ਪਿੱਛਾ ਕਰ ਰਹੇ ਸਨ ਅਤੇ ਉਸ ਦੀ ਰੇਕੀ ਕੀਤੀ ਜਾ ਰਹੀ ਸੀ। ਮੌਕਾ ਮਿਲਦੇ ਹੀ ਹਮਲਾਵਰਾਂ ਨੇ ਲੋਹਾਰਕਾ ਰੋਡ ’ਤੇ ਵਾਸ਼ਿੰਗ ਸਟੇਸ਼ਨ ਦੇ ਨੇੜੇ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਉਸੇ ਰਸਤੇ ਤੋਂ ਫਰਾਰ ਹੋ ਗਏ। ਸੀਪੀ ਗਿੱਲ ਨੇ ਕਿਹਾ ਕਿ ਜਾਂਚ ਦੌਰਾਨ ਪੁਲਿਸ ਨੂੰ ਕਈ ਠੋਸ ਅਤੇ ਮਹੱਤਵਪੂਰਨ ਸੁਰਾਗ ਮਿਲੇ ਹਨ। ਉਨ੍ਹਾਂ ਮੁਤਾਬਕ ਪੁਲਿਸ ਨੂੰ ਇਹ ਪਤਾ ਲੱਗ ਗਿਆ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੋਕ ਕੌਣ ਹਨ ਅਤੇ ਇਸ ਕਤਲ ਦੇ ਪਿੱਛੇ ਕਿਸ ਦੀ ਸਾਜ਼ਿਸ਼ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜਾਂਚ ਕਾਫ਼ੀ ਅੱਗੇ ਵਧ ਚੁੱਕੀ ਹੈ ਅਤੇ ਜਲਦ ਹੀ ਇਸ ਮਾਮਲੇ ਵਿੱਚ ਵੱਡੇ ਖੁਲਾਸੇ ਕੀਤੇ ਜਾ ਸਕਦੇ ਹਨ।

ਪੁਲਿਸ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਕਤਲ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਹਵਾਲੇ ਕੀਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਸੀਪੀ ਨੇ ਦੱਸਿਆ ਕਿ ਮੈਡ ਸੰਧੂ ਦੇ ਪਿਤਾ ਭੁਪਿੰਦਰ ਸਿੰਘ ਪੰਜਾਬ ਪੁਲਿਸ ਵਿੱਚ ਲੋਕਲ ਰੈਂਕ ਸਬ-ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ। ਉਹ ਅੰਮ੍ਰਿਤਸਰ ਦਿਹਾਤੀ ਪੁਲਿਸ ਵਿੱਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਪੁਲਿਸ ਦਾ ਦਾਅਵਾ ਹੈ ਕਿ ਕਤਲ ਨਾਲ ਜੁੜੇ ਪੂਰੇ ਨੈੱਟਵਰਕ ਅਤੇ ਸ਼ੂਟਰਾਂ ਨੂੰ ਜਲਦ ਬੇਨਕਾਬ ਕਰਕੇ ਗ੍ਰਿਫ਼ਤਾਰ ਕੀਤਾ ਜਾਵੇਗਾ।