Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਪੁਲਿਸ ਜਵਾਨ ਦੀ ਪਛਾਣ ਰਣਬੀਰ ਸਿੰਘ ਵਜੋਂ ਹੋਈ

ਪੁਲਿਸ ਜਵਾਨ ਦੀ ਪਛਾਣ ਰਣਬੀਰ ਸਿੰਘ ਵਜੋਂ ਹੋਈ

ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਵੀਰਵਾਰ ਨੂੰ ਇੱਕ ਬੇਹੱਦ ਦੁਖਦਾਈ ਅਤੇ ਭਿਆਨਕ ਹਾਦਸਾ ਵਾਪਰ ਗਿਆ ਜਿਸ ਵਿੱਚ ਪੰਜਾਬ ਪੁਲਿਸ ਦੇ ਇੱਕ ਸੀਨੀਅਰ ਕਾਂਸਟੇਬਲ ਦੀ ਜਾਨ ਚਲੀ ਗਈ। ਮ੍ਰਿਤਕ ਪੁਲਿਸ ਜਵਾਨ ਦੀ ਪਛਾਣ ਰਣਬੀਰ ਸਿੰਘ ਵਜੋਂ ਹੋਈ ਹੈ, ਜੋ ਕਿ ਏ.ਆਰ.ਪੀ. (ARP) ਵਿੱਚ ਤਾਇਨਾਤ ਸਨ ਅਤੇ ਬਟਾਲਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਉਹ ਆਪਣੀ ਡਿਊਟੀ ਖ਼ਤਮ ਕਰਨ ਤੋਂ ਬਾਅਦ ਐਕਟਿਵਾ ‘ਤੇ ਸਵਾਰ ਹੋ ਕੇ ਆਪਣੇ ਘਰ ਵੱਲ ਵਾਪਸ ਜਾ ਰਹੇ ਸੀ।

ਮੁੱਢਲੀ ਜਾਣਕਾਰੀ ਅਨੁਸਾਰ ‘ਪੰਜਾਬ ਬੰਦ’ ਦੇ ਸੱਦੇ ਦੇ ਮੱਦੇਨਜ਼ਰ ਭੰਡਾਰੀ ਪੁਲ ‘ਤੇ ਆਵਾਜਾਈ ਨੂੰ ਰੋਕਣ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰੱਸਾ ਬੰਨ੍ਹ ਕੇ ਬੈਰੀਕੇਡਿੰਗ ਕੀਤੀ ਗਈ ਸੀ। ਐਕਟਿਵਾ ‘ਤੇ ਜਾ ਰਹੇ ਰਣਬੀਰ ਸਿੰਘ ਨੂੰ ਰਸਤੇ ਵਿੱਚ ਇਹ ਰੱਸਾ ਨਜ਼ਰ ਨਹੀਂ ਆਇਆ, ਜਿਸ ਕਾਰਨ ਤੇਜ਼ੀ ਨਾਲ ਅੱਗੇ ਵਧਦੇ ਸਮੇਂ ਇਹ ਰੱਸਾ ਸਿੱਧਾ ਉਨ੍ਹਾਂ ਦੀ ਗਰਦਨ ਨਾਲ ਜਾ ਟਕਰਾਇਆ। ਟੱਕਰ ਇੰਨੀ ਭਿਆਨਕ ਅਤੇ ਜ਼ਬਰਦਸਤ ਸੀ ਕਿ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਸੜਕ ‘ਤੇ ਡਿੱਗ ਪਏ।