Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਲਈ 1209 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਲਈ 1209 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ

ਜਲੰਧਰ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸ਼ਾਂਤਮਈ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਡਾ.ਅਗਰਵਾਲ ਨੇ ਅੱਗੇ ਦੱਸਿਆ ਕਿ ਪੋਲ ਹੋਈਆਂ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8 ਵਜੇ ਤੋਂ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹੂਲਤ ਲਈ ਹਰੇਕ ਪੁਲਿੰਗ ਬੂਥ ’ਤੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 21 ਅਤੇ 11 ਪੰਚਾਇਤ ਸੰਮਤੀਆਂ ਦੇ 188 ਜ਼ੋਨਾਂ ਦੀਆਂ ਚੋਣਾਂ ਦੌਰਾਨ ਵੋਟਰਾਂ ਦੀ ਸਹੂਲਤ ਲਈ ਕੁੱਲ 1209 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 2 ਅਤੇ ਪੰਚਾਇਤ ਸੰਮਤੀ ਨਕੋਦਰ ਦੇ 19 ਜ਼ੋਨਾਂ ਲਈ 130 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਇਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੇ ਇਕ ਪੰਚਾਇਤ ਸੰਮਤੀ ਮਹਿਤਪੁਰ ਦੇ 15 ਜ਼ੋਨਾਂ ਲਈ 83, ਜ਼ਿਲ੍ਹਾ ਪ੍ਰੀਸ਼ਦ ਦੇ 2 ਅਤੇ ਪੰਚਾਇਤ ਸੰਮਤੀ ਫਿਲੌਰ ਦੇ 20 ਜ਼ੋਨਾਂ ਲਈ 129, ਜ਼ਿਲ੍ਹਾ ਪ੍ਰੀਸ਼ਦ ਦੇ 3 ਅਤੇ ਪੰਚਾਇਤ ਸੰਮਤੀ ਆਦਮਪੁਰ ਦੇ 25 ਜ਼ੋਨਾਂ ਲਈ 200 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 2 ਅਤੇ ਪੰਚਾਇਤ ਸੰਮਤੀ ਭੋਗਪੁਰ ਦੇ 15 ਜ਼ੋਨਾਂ ਲਈ 108, ਜ਼ਿਲ੍ਹਾ ਪ੍ਰੀਸ਼ਦ ਦੇ 2 ਅਤੇ ਪੰਚਾਇਤ ਸੰਮਤੀ ਜਲੰਧਰ ਪੂਰਬੀ ਦੇ 15 ਜ਼ੋਨਾਂ ਲਈ 86, ਜ਼ਿਲ੍ਹਾ ਪ੍ਰੀਸ਼ਦ ਦੇ 2 ਅਤੇ ਪੰਚਾਇਤ ਸੰਮਤੀ ਰੁੜਕਾ ਕਲਾਂ ਦੇ 15 ਜ਼ੋਨਾਂ ਲਈ 96 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ।