Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬੀ ਸਿੰਗਰ ਰਾਜਵੀਰ ਜਵੰਦਾ ਦੇ ਜਾਣ ‘ਤੇ ਸਦਮੇ ‘ਚ ਪਾਲੀਵੁੱਡ…

ਪੰਜਾਬੀ ਸਿੰਗਰ ਰਾਜਵੀਰ ਜਵੰਦਾ ਦੇ ਜਾਣ ‘ਤੇ ਸਦਮੇ ‘ਚ ਪਾਲੀਵੁੱਡ…

ਪੰਜਾਬੀ ਗਾਇਕ ਰਾਜਵੀਰ ਜਵੰਦਾ (35) ਦਾ ਬੁੱਧਵਾਰ ਨੂੰ ਦਾ ਦੇਹਾਂਤ ਹੋ ਗਿਆ ਹੈ। ਉਹ 11 ਦਿਨਾਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ। ਜਵੰਦਾ ਦੇ ਜੱਦੀ ਪਿੰਡ ਪੂਨਾ ਦੇ ਸਰਪੰਚ ਹਰਪ੍ਰੀਤ ਸਿੰਘ ਨੇ ਪੁਸ਼ਟੀ ਕੀਤੀ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਸਪਤਾਲ ਦੇ ਬਾਹਰ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ। ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਅਨੁਸਾਰ, ਉਨ੍ਹਾਂ ਦੀ ਦੇਹ ਨੂੰ ਸਿੱਧਾ ਉਨ੍ਹਾਂ ਦੇ ਜੱਦੀ ਲੁਧਿਆਣਾ ਦੇ ਜਗਰਾਂਉ ਸਥਿਤ ਪਿੰਡ ਪੂਨਾ, ਲਿਜਾਇਆ ਜਾਵੇਗਾ, ਜਿੱਥੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ।
ਜਵੰਦਾ ਦੇ ਜਾਣ ਨਾਲ ਨਾ ਸਿਰਫ ਪੰਜਾਬੀ ਫਿਲਮ ਇੰਡਸਟਰੀ ਸਗੋਂ ਸਿਆਸਤਦਾਨ ਵੀ ਵੱਡੇ ਸਦਮੇ ਵਿੱਚ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਮੌਤ ਬਾਰੇ ਜਾਣਕਾਰੀ ਸ਼ੇਅਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉੱਧਰ, ਪੰਜਾਬੀ ਅਦਾਕਾਰ ਬੀਐਨ ਸ਼ਰਮਾ ਨੇ ਕਿਹਾ, “ਇਹ ਬਹੁਤ ਦੁਖਦਾਈ ਖ਼ਬਰ ਹੈ।
ਜਵੰਦਾ ਦਾ 27 ਸਤੰਬਰ ਨੂੰ ਪਿੰਜੌਰ ਵਿੱਚ ਬੱਦੀ ਤੋਂ ਸ਼ਿਮਲਾ ਜਾਂਦੇ ਸਮੇਂ ਐਕਸੀਡੈਂਟ ਹੋ ਗਿਆ ਸੀ। ਹਸਪਤਾਲ ਲਿਜਾਂਦੇ ਸਮੇਂ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਬਾਅਦ ਵਿੱਚ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਲਗਾਤਾਰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਪਰ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਜਰ ਨਹੀਂ ਆ ਰਿਹਾ ਸੀ।