Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਸਿਵਲ ਹਸਪਤਾਲ ਪਿਛਲੇ ਕਈ ਘੰਟਿਆ ਤੋ ਲਾਈਟ ਬੰਦ, ਮਰੀਜ਼ ਬੇਹਾਲ: ਰਜਿੰਦਰ ਬੇਰੀ 

ਜਲੰਧਰ ਸੈਂਟਰਲ ਹਲਕੇ ਦੇ ਸਾਬਕਾ ਵਿਧਾਇਕ ਅਤੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਅੱਜ ਸਵੇਰੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਉੱਥੇ ਮੋਕੇ ਤੇ ਮੈਡੀਕਲ ਸੁਪਰਡੈਂਟ ਦਫਤਰ ਅਤੇ ਐਮਰਜੈਂਸੀ ਵਿਭਾਗ ਵਿੱਚ ਪਿਛਲੇ ਕਈ ਘੰਟਿਆਂ ਤੋ ਲਾਈਟ ਬੰਦ ਪਈ ਹੈ ਅਤੇ ਪੀਣ ਵਾਲੇ ਪਾਣੀ ਦਾ ਕੋਈ ਪ੍ਰਬੰਧ ਨਹੀ । ਮਰੀਜ਼ ਬੇਹਾਲ ਹਨ । ਐਮਰਜੈਂਸੀ ਵਿਭਾਗ ਦਾ ਇਨਾਂ ਮਾੜਾ ਹਾਲ, ਇਹ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਆਮ ਜਨਤਾ ਨਾਲ ਇਹ ਕੁਝ ਹੋ ਰਿਹਾ ।

ਪੰਜਾਬ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਪੰਜਾਬ ਵਿੱਚ ਸਿਹਤ ਕ੍ਰਾਂਤੀ ਨੂੰ ਲੈ ਕੇ ਵਡੇ ਵਡੇ ਦਾਅਵੇ ਕਰਦੇ ਹਨ । ਸਟੇਜਾਂ ਉਪਰੋ ਵਡੇ ਵਡੇ ਭਾਸ਼ਣ ਦੇ ਰਹੇ ਹਨ ਪਰ ਅੱਜ ਦੇ ਸਿਵਲ ਹਸਪਤਾਲ ਦੇ ਹਲਾਤਾਂ ਤੋ ਇਹ ਦਿਖ ਰਿਹਾ ਹੈ ਕਿ ਇਹ ਸਰਕਾਰ ਸਿਰਫ ਸਟੇਜਾਂ ਤੇ ਭਾਸ਼ਣ ਦੇ ਰਹੀ ਹੈ ਅਤੇ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਿਤ ਹੈ ਅੱਜ ਜਨਤਾ ਦੀ ਸਿਹਤ ਨਾਲ ਇਹ ਮੌਕੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਵਾੜ ਕਰ ਰਹੀ ਹੈ ।

ਪੰਜਾਬ ਦੇ ਸਿਹਤ ਮੰਤਰੀ ਜੋ ਕਿ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਲੋਕਾਂ ਦੀ ਜਾਨ ਦੀ ਕੋਈ ਪ੍ਰਵਾਹ ਨਹੀਂ ਹੈ । ਆਮ ਜਨਤਾ ਹੀ ਸਿਵਲ ਹਸਪਤਾਲ ਵਿਚ ਇਲਾਜ ਕਰਵਾਉਣ ਲਈ ਆਉਂਦੀ ਹੈ , ਪਰ ਆਮ ਜਨਤਾ ਦੀ ਸਹੂਲਤ ਨੂੰ ਦੇਖਦਿਆਂ ਸਿਵਲ ਹਸਪਤਾਲ ਵਿਚ ਕੋਈ ਵਿਵਸਥਾ ਨਹੀ ਹੈ ਲੋਕ ਤੰਗ ਪਰੇਸ਼ਾਨ ਹੋ ਰਹੇ ਹਨ । ਐਮਰਜੈਂਸੀ ਲਈ ਹਸਪਤਾਲ ਵਿਚ ਕੋਈ ਵੀ ਜਰਨੇਟਰ ਦਾ ਕੋਈ ਪ੍ਰਬੰਧ ਨਹੀ ਹੈ ।