ਜਲੰਧਰ, (ਸੰਜੇ ਸ਼ਰਮਾ) – ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਜਾ ਰਹੀ ਪ੍ਰਭਾਤ ਫੇਰੀ ਅੱਜ ਅਰਬਨ ਅਸਟੇਟ ਫੇਜ਼-1 ਤੋਂ ਗਾਰਡਨ ਕਲੋਨੀ ਵਿਖੇ ਪਹੁੰਚੀ। ਇਸ ਮੌਕੇ ਪ੍ਰਭਾਤ ਫੇਰੀ ਸਰਦਾਰ ਹਰਪ੍ਰੀਤ ਪਾਲ ਸਿੰਘ (ਕੈਨੇਡਾ ਵਾਲਿਆਂ) ਦੇ ਗ੍ਰਹਿ ਵਿਖੇ ਪਹੁੰਚਣ ‘ਤੇ ਸੰਗਤ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਦੌਰਾਨ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਸੰਗਤ ਨੇ ਗੁਰੂ ਜਸ ਸਰਵਣ ਕਰਕੇ ਆਪਣਾ ਜੀਵਨ ਸਫਲ ਬਣਾਇਆ। ਪਰਿਵਾਰ ਵੱਲੋਂ ਆਈ ਹੋਈ ਸੰਗਤ ਲਈ ਲੰਗਰ ਅਤੇ ਚਾਹ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।
ਇਸ ਮੌਕੇ ਸੰਗਤ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਗਏ ਸੱਚ, ਸੇਵਾ, ਨਾਮ ਸਿਮਰਨ ਅਤੇ ਸਰਬੱਤ ਦੇ ਭਲੇ ਦੇ ਸਿਧਾਂਤਾਂ ‘ਤੇ ਚੱਲਣ ਦਾ ਸੰਦੇਸ਼ ਦਿੱਤਾ। ਸਮੁੱਚਾ ਮਾਹੌਲ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਨਾਲ ਗੂੰਜ ਉੱਠਿਆ।
