Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਚਰਨ ਪਾਵਣ ਦਿਵਸ ਸਬੰਧੀ ਪ੍ਰਭਾਤ ਫੇਰੀਆਂ ਨਿਰੰਤਰ ਜਾਰੀ ਸਮਾਗਮ 6 ਅਗਸਤ ਤੋਂ ਆਰੰਭ

ਚਰਨ ਪਾਵਣ ਦਿਵਸ ਸਬੰਧੀ ਪ੍ਰਭਾਤ ਫੇਰੀਆਂ ਨਿਰੰਤਰ ਜਾਰੀ ਸਮਾਗਮ 6 ਅਗਸਤ ਤੋਂ ਆਰੰਭ

ਜਲੰਧਰ, (ਸੰਜੇ ਸ਼ਰਮਾ)-ਮੀਰੀ ਪੀਰੀ ਦੇ ਮਾਲਕ ਧੰਨ ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਪਾਵਨ ਦਿਵਸ ਸਬੰਧੀ ਪਾਵਨ ਇਤਿਹਾਸਿਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀ ਬਸਤੀ ਸ਼ੇਖ ਜਲੰਧਰ ਵਿਖੇ ਸਮਾਗਮਾਂ ਦੀ ਲੜੀ ਆਰੰਭ ਹੈ।

ਇਸ ਸਬੰਧੀ ਪ੍ਰਭਾਤ ਫੇਰੀਆਂ ਨਿਰੰਤਰ ਜਾਰੀ ਹਨ ਜੋ 6 ਅਗਸਤ ਤੱਕ ਚੱਲਣਗੀਆਂ। ਇਸਤਰੀ ਸਤਸੰਗ ਸਭਾਵਾਂ ਵੱਲੋਂ ਸਵੇਰੇ 10 ਤੋਂ 5 ਵਜੇ ਤੱਕ ਜਲੰਧਰ ਸ਼ਹਿਰ ਦੀਆਂ ਇਸਤਰੀ ਸਤਸੰਗ ਸਭਾਵਾਂ ਵੱਲੋਂ ਕੀਰਤਨ ਦੁਆਰਾ ਹਾਜ਼ਰੀ ਭਰੀ ਜਾਵੇਗੀ, 6 ਅਗਸਤ ਰਾਤ ਨੂੰ ਬਾਲ ਕਵੀ ਦਰਬਾਰ ਹੋਵੇਗਾ, 7  ਅਲੌਕਿਕ ਨਗਰ ਕੀਰਤਨ, 8 ਜਪ ਤਪ ਚਪਹਿਰਾ ਸਮਾਗਮ, ਰਾਤ ਕਥਾ ਦਰਬਾਰ, 9 ਰਾਤੀ ਢਾਡੀ ਦਰਬਾਰ, 10 ਐਤਵਾਰ ਅੰਮ੍ਰਿਤ ਵੇਲਾ ਸਮਾਗਮ ਸਵੇਰੇ 4 ਵਜੇ, 10 ਤੋਂ ਦੁਪਹਿਰ 3 ਵਜੇ ਤੱਕ ਕੀਰਤਨ, ਸ਼ਾਮ 7 ਵਜੇ ਤੋਂ ਰਾਤ 12 ਵਜੇ ਤੱਕ ਆਤਮ ਰਸ ਕੀਰਤਨ ਦਰਬਾਰ ਹੋਵੇਗਾ।

ਇਹਨਾਂ ਸਮਾਗਮਾਂ ਵਿੱਚ ਭਾਈ ਜਗਜੀਤ ਸਿੰਘ ਬਬੀਹਾ ਦਿੱਲੀ ਵਾਲੇ, ਚਰਨਜੀਤ ਸਿੰਘ ਹੀਰਾ ਦਿੱਲੀ ਵਾਲੇ, ਭਾਈ ਜਬਰਤੋੜ ਸਿੰਘ, ਭਾਈ ਸ਼ੌਕੀਨ ਸਿੰਘ ਸ੍ਰੀ ਦਰਬਾਰ ਸਾਹਿਬ ਵਾਲੇ, ਭਾਈ ਕਰਮਵੀਰ ਸਿੰਘ ਪਟਿਆਲਾ ਵਾਲੇ, ਭਾਈ ਸਰਬਜੀਤ ਸਿੰਘ ਢੋਟੀਆ ਮੁੱਖ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਗਿਆਨੀ ਮਨਦੀਪ ਸਿੰਘ ਮੁਰੀਦ ਆਦਿ ਹਾਜ਼ਰੀਆਂ ਭਰਨਗੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪ੍ਰਧਾਨ ਸਰਦਾਰ ਮਨਜੀਤ ਸਿੰਘ ਟੀਟੂ ਕੌਂਸਲਰ ਵਾਰਡ ਨੰਬਰ 50 ਅਤੇ ਬਾਬਾ ਹਰਜੀਤ ਸਿੰਘ ਨੇ ਦੱਸਿਆ ਕਿ ਸਾਰੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਸੰਗਤਾਂ ਨੂੰ ਵੱਧ ਤੋਂ ਵੱਧ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ।