Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

14 ਜੁਲਾਈ ਨੂੰ ਸਤਲੁਜ ਕੰਢੇ ਹਰੀਕੇ ਪੱਤਣ ’ਤੇ ਕੀਤੀ ਜਾਵੇਗੀ ਅਰਦਾਸ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਜਿਨ੍ਹਾਂ ਬੇਕਸੂਰ ਨੌਜਵਾਨਾਂ ਦਾ ਉਸ ਸਮੇਂ ਦੀ ਸਰਕਾਰ ਵੱਲੋਂ ਪੁਲਿਸ ਰਾਹੀਂ ਕਤਲੇਆਮ ਕੀਤਾ ਗਿਆ ਅਤੇ ਜਿਨ੍ਹਾਂ ਬਾਰੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਜਾਣਕਾਰੀ ਉਜਾਗਰ ਕੀਤੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੀ ਅਰਦਾਸ ਲਈ 14 ਜੁਲਾਈ 2026 ਨੂੰ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰੀ ਅਤੇ ਪੁਲਿਸ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਬੇਕਸੂਰ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਅਤੇ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਅੱਜ ਤੱਕ ਸਮੂਹਿਕ ਅਰਦਾਸ ਨਹੀਂ ਹੋਈ ਅਤੇ ਬਹੁਤੀਆਂ ਪੀੜਤ ਮਾਵਾਂ ਤੇ ਭੈਣਾਂ ਅੱਜ ਵੀ ਨਹੀਂ ਜਾਣਦੀਆਂ ਕਿ ਉਨ੍ਹਾਂ ਦੇ ਪੁੱਤਰਾਂ ਤੇ ਭਰਾਵਾਂ ਨਾਲ ਕੀ ਬੀਤੀ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਨਾਲ ਜੋ ਵਾਪਰਿਆ, ਉਹ ਦੁਨੀਆ ਦੇ ਸਾਹਮਣੇ ਆਵੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲੇ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੀੜਤ ਪਰਿਵਾਰਾਂ, ਮਾਵਾਂ, ਭੈਣਾਂ, ਵੀਰਾਂ, ਕਾਰਕੁੰਨਾਂ, ਵਕੀਲਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਇਸ ਸਮਾਗਮ ਵਿੱਚ ਸ਼ਮੂਲੀਅਤ ਦਾ ਖੁੱਲ੍ਹਾ ਸੱਦਾ ਦਿੱਤਾ, ਜੋ 1984 ਵੇਲੇ ਅਤੇ ਬਾਅਦ ਦੇ ਦਹਾਕਿਆਂ ਦੌਰਾਨ ਹੋਈਆਂ ਸਰਕਾਰੀ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਹਨ ਅਤੇ ਜਿਨ੍ਹਾਂ ਲਈ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਸੰਘਰਸ਼ ਕੀਤਾ।