Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਲਾਊਡ ਸਪੀਕਰ ਆਦਿ ਦੀ ਵਰਤੋਂ ਲਈ ਪੂਰਵ ਪ੍ਰਵਾਨਗੀ ਲੈਣਾ ਲਾਜ਼ਮੀ

ਜਲੰਧਰ, 3 ਫਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼ 2000 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਮੈਰਿਜ ਪੈਲੇਸ, ਪਬਲਿਕ ਲੋਕੇਸ਼ਨਾਂ ਅਤੇ ਧਾਰਮਿਕ ਸਥਾਨਾਂ ’ਤੇ ਲਾਊਡ ਸਪੀਕਰ ਦੀ ਆਵਾਜ਼ 10 ਡੈਸੀਬਲ ਤੋਂ ਨੀਚੇ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬੱਸਾਂ, ਕਾਰਾਂ, ਮੋਟਰਸਾਈਕਲਾਂ ਅਤੇ ਹਰ ਪ੍ਰਕਾਰ ਦੇ ਵਾਹਨਾਂ ’ਤੇ ਪ੍ਰੈਸ਼ਰ ਹਾਰਨਾਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੈਰਿਜ ਪੈਲੇਸਾਂ ਅਤੇ ਪਬਲਿਕ ਲੋਕੇਸ਼ਨਾਂ ਆਦਿ ’ਤੇ ਲਾਊਡ ਸਪੀਕਰ ਆਦਿ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਪੂਰਵ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ ਅਤੇ ਪ੍ਰਵਾਨਗੀ ਉਪਰੰਤ ਲਾਊਡ ਸਪੀਕਰ ਦੀ ਵਰਤੋਂ ਕਰਨ ਦਾ ਸਮਾਂ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਹੋਵੇਗਾ ਅਤੇ ਆਵਾਜ਼ ਨਿਯਤ ਮਿਆਰਾਂ ਅਨੁਸਾਰ ਹੀ ਹੋਵੇਗੀ। ਇਸ ਦੇ ਨਾਲ ਹੀ ਸਬਜ਼ੀ ਵੇਚਣ ਵਾਲੇ, ਕਬਾੜੀ, ਠੇਲੇ, ਈ-ਰਿਕਸ਼ਾ, ਆਟੋ ਆਦਿ ਵੱਲੋਂ ਸਪੀਕਰ ਜਾਂ ਕਿਸੇ ਹੋਰ ਧੁਨੀ ਪੈਦਾ ਕਰਨ ਵਾਲੇ ਉਪਕਰਣ ਦੀ ਵਰਤੋਂ ਕਰਕੇ ਸ਼ੋਰ ਕਰਨ ’ਤੇ ਵੀ ਰੋਕ ਰਹੇਗੀ। ਇਹ ਹੁਕਮ 3 ਫਰਵਰੀ ਤੋਂ 2 ਅਪ੍ਰੈਲ 2026 ਤੱਕ ਲਾਗੂ ਰਹੇਗਾ।