Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪ੍ਰਧਾਨ ਮੰਤਰੀ ਦੇ ਬਿਆਨ ਨਾਲ ਦੇਸ਼ ਦੇ ਵਪਾਰੀਆਂ ਵਿੱਚ ਡਰ ਦਾ ਮਾਹੌਲ: ਰਜਿੰਦਰ ਬੇਰੀ 

ਪ੍ਰਧਾਨ ਮੰਤਰੀ ਦੇ ਬਿਆਨ ਨਾਲ ਦੇਸ਼ ਦੇ ਵਪਾਰੀਆਂ ਵਿੱਚ ਡਰ ਦਾ ਮਾਹੌਲ: ਰਜਿੰਦਰ ਬੇਰੀ 

ਪ੍ਰਧਾਨ ਮੰਤਰੀ ਦੇ ਬਿਆਨ ਨਾਲ ਦੇਸ਼ ਦੇ ਵਪਾਰੀਆਂ ਵਿੱਚ ਡਰ ਦਾ ਮਾਹੌਲ: ਰਜਿੰਦਰ ਬੇਰੀ

ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਬਿਆਨ ਜਾ ਕਰਦਿਆ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਆਪਣੇ ਭਾਸ਼ਣ ਵਿਚ ਕਿਹਾ ਹੈ ਕਿ ਦੇਸ਼ ਦੀ ਜਨਤਾ ਇਕ ਸਾਲ ਸੋਨਾ ਨਾ ਖਰੀਦੇ , ਵਿਦੇਸ਼ ਨਾ ਜਾਣ, ਪੈਟਰੋਲ ਡੀਜ਼ਲ ਦੀ ਵਰਤੋਂ ਘੱਟ ਤੋ ਘੱਟ ਕਰਨ , ਵਰਕ ਟੂ ਹੋਮ ਕਰਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਭਾਸ਼ਣ ਨਾਲ ਅੱਜ ਦੇਸ਼ ਦਾ ਵਪਾਰੀ ਅਤੇ ਕਾਰੋਬਾਰੀ ਸਹਿਮੇ ਪਏ ਹਨ ਅਤੇ ਵਪਾਰੀਆਂ ਵਿੱਚ ਡਰ ਦਾ ਮਾਹੌਲ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਿੱਚ ਵਡੀ ਮਾਤਰਾ ਵਿੱਚ ਵਧਣ ਦੇ ਆਸਾਰ ਹਨ, ਜਿਸ ਦਾ ਸਿੱਧਾ ਅਸਰ ਦੇਸ਼ ਦੀ ਆਮ ਜਨਤਾ ਤੇ ਪਵੇਗਾ । ਇਹੋ ਜਿਹੇ ਭਾਸ਼ਣ ਨਾਕਾਮੀ ਦੇ ਸਬੂਤ ਹਨ , ਇਸ ਤੋ ਇਹ ਸਾਬਿਤ ਹੁੰਦਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੇਸ਼ ਦੀ ਜਨਤਾ ਨੂੰ ਮੁੱਢਲੀਆਂ ਸਹੂਲਤਾਂ ਦੇਣ ਵਿੱਚ ਪੂਰੀ ਤਰਾਂ ਨਾਲ ਅਸਫਲ ਹਨ ।

ਅੱਜ ਤੋ ਕੁਝ ਦਿਨ ਪਹਿਲਾਂ ਤਾਂ ਜਦੋ ਰਾਜਾਂ ਵਿੱਚ ਚੋਣਾਂ ਸਨ ਤਾਂ ਦੇਸ਼ ਵਿੱਚ ਸਭ ਕੁਝ ਸਹੀ ਸੀ ਪਰ ਚੋਣਾਂ ਖਤਮ ਹੁੰਦਿਆਂ ਸਾਰ ਹੀ ਆਖਿਰ ਪ੍ਰਧਾਨ ਮੰਤਰੀ ਜੀ ਨੂੰ ਇਹੋ ਜਿਹੇ ਬਿਆਨ ਕਿਉ ਦੇਣੇ ਪੈ ਗਏ ।

ਪਹਿਲਾ ਹੀ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜਿਆ ਹੋਇਆ ਹੈ ਸਿਲੰਡਰ, ਰਿਫਾਇੰਡ, ਸਰੋਂ ਦਾ ਤੇਲ, ਹੋਰ ਰੋਜ਼ਾਨਾ ਘਰਾਂ ਵਿੱਚ ਵਰਤੋ ਵਿੱਚ ਆਉਣ ਵਾਲੀਆਂ ਚੀਜ਼ਾਂ ਆਮ ਜਨਤਾ ਦੀ ਪਹੁੰਚ ਤੋ ਬਾਹਰ ਹੋ ਚੁੱਕੀਆਂ ਹਨ । ਇਹੋ ਜਿਹੇ ਬਿਆਨ ਪ੍ਰਧਾਨ ਮੰਤਰੀ ਵਲੋ ਦਿੱਤੇ ਜਾ ਰਹੇ ਹਨ ਇਸ ਤੋ ਲਗਦਾ ਹੈ ਕਿ ਦੇਸ਼ ਵਿੱਚ ਕੁਝ ਨਾ ਕੁਝ ਹਿਲਜੁਲ ਜਰੂਰ ਹੋਣ ਵਾਲੀ ਹੈ ।