Business Khas

Latest news
भक्ति के मार्ग पर संकल्प अडिग हो, सिर जाए पर कदम न डगमगाए- नवजीत भारद्वाज ਕੁਸ਼ਤੀ ਫ੍ਰੀਸਟਾਈਲ ਅੰਡਰ-21 ਲੜਕੇ ਮੁਕਾਬਲੇ ‘ਚ ਵੰਸ਼ ਨੇ ਮਾਰੀ ਬਾਜ਼ੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ केरन डेरे में श्रद्धा और भक्ति के साथ मनाया गया बाबा भगता साध महाराज जी का 274वां जन्मोत्सव ਪਰਿਵਾਰ ਲਈ ਘਰ ਤੇ ਆਪਣੀ Dream Car ਖਰੀਦਣ ਦਾ ਬਣਾਇਆ ਪਲਾਨ जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर?
You are currently viewing ਇੱਕ ਸਾਲ ਚ ਸਿਰਫ 5% ਹੀ ਫੀਸ ਵਧਾ ਸਕਣਗੇ ਨਿੱਜੀ ਸਕੂਲ : ਸੀਐਮ ਮਾਨ

ਇੱਕ ਸਾਲ ਚ ਸਿਰਫ 5% ਹੀ ਫੀਸ ਵਧਾ ਸਕਣਗੇ ਨਿੱਜੀ ਸਕੂਲ : ਸੀਐਮ ਮਾਨ

ਅੰਮ੍ਰਿਤਸਰ ਵਿੱਚ ਵਿਦਿਆਰਥਣ ਅਮਜੋਤ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਤੋਂ ਬਾਅਦ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਸੀਐਮ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਬੀਤੇ ਤਿੰਨ ਸਾਲਾਂ ਵਿੱਚ ਜੇਕਰ ਕਿਸੇ ਵੀ ਪ੍ਰਾਈਵੇਟ ਸਕੂਲ ਨੇ 5 ਫੀਸਦੀ ਤੋਂ ਜਿਆਦਾ ਫੀਸ ਵਸੂਲੀ ਹੈ ਤਾਂ ਉਨ੍ਹਾਂ ਨੂੰ ਇਹ ਪੈਸੇ ਮਾਪਿਆਂ ਨੂੰ ਵਾਪਸ ਕਰਨੇ ਹੋਣਗੇ। ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਉਨ੍ਹਾਂ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ। ਕੁੜੀ ਦੀ ਮੌਤ ਤੇ ਡੂੰਘਾ ਅਫ਼ਸੋਸ ਜਤਾਉਂਦਿਆਂ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇੱਕ ਹੋਣਹਾਰ ਵਿਦਿਆਰਥਣ ਸਕੂਲ ਮਾਫੀਆ ਦੀ ਬਲੀ ਚੜ੍ਹ ਗਈ ਹੈ। ਉਨ੍ਹਾਂ ਕਿਹਾ ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਸਕੂਲਾਂ ਵੱਲੋਂ ਕੀਤੀ ਜਾ ਰਹੀ ਮਨਮਾਨੀ ਦੇ ਕਈ ਫੋਨ ਆਏ ਹਨ। ਸੀਐਮ ਮਾਨ ਨੇ ਕਿਹਾ ਕਿ ਸਰਕਾਰ ਇਸ ਦੇ ਹੱਲ ਲਈ ਸਖ਼ਤ ਕਾਨੂੰਨ ਲਿਆਏਗੀ। ਇਹ ਨਿਯਮ ਹਰ ਤਰ੍ਹਾਂ ਦੀਆਂ ਫੀਸਾਂ ‘ਤੇ ਲਾਗੂ ਹੋਵੇਗਾ। ਸਰਕਾਰ ਦਾ ਦਾਅਵਾ ਹੈ ਕਿ ਇਹ ਭਾਰਤ ਦਾ ਸਭ ਤੋਂ ਸਖ਼ਤ ਕਾਨੂੰਨ ਹੋਵੇਗਾ। ਇਹ ਕਾਨੂੰਨ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਹੁਣ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੇਸ਼ ਕੀਤੇ ਗਏ ਕਾਨੂੰਨ ਨੂੰ ਰੱਦ ਕਰਾਂਗੇ। ਅੰਮ੍ਰਿਤਸਰ ਵਿੱਚ ਵਿਦਿਆਰਥਣ ਵੱਲੋਂ ਕੀਤੀ ਗਈ ਸੁਸਾਇਡ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ।