Business Khas

You are currently viewing PSEB 10ਵੀਂ ਕਲਾਸ ਦੇ ਨਤੀਜੇ ਐਲਾਨ, ਪਹਿਲਾਂ ਤੇ ਤੀਜਾ ਸਥਾਨ ਲੜਕੀਆਂ

PSEB 10ਵੀਂ ਕਲਾਸ ਦੇ ਨਤੀਜੇ ਐਲਾਨ, ਪਹਿਲਾਂ ਤੇ ਤੀਜਾ ਸਥਾਨ ਲੜਕੀਆਂ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਕਲਾਸ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਵਾਰ ਟਾਪ-3 ‘ਚੋਂ ਪਹਿਲਾਂ ਤੇ ਤੀਜਾ ਸਥਾਨ ਲੜਕੀਆਂ ਨੇ ਹਾਸਲ ਕੀਤਾ ਹੈ, ਜਦਕਿ ਦੂਜੇ ਸਥਾਨ ‘ਤੇ ਲੜਕੇ ਨੇ ਮੱਲ ਮਾਰੀ ਹੈ। ਪਹਿਲਾਂ ਸਥਾਨ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫਰੀਦਕੋਟ) ਦੀ ਹਰਲੀਨ ਸ਼ਰਮਾ ਨੇ ਹਾਸਲ ਕੀਤਾ ਹੈ। ਇਸ ਤੋਂ ਬਾਅਦ ਦੂਜਾ ਸਥਾਨ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ, ਚਨੌਲੀ ਬਸੀ (ਰੂਪਨਗਰ) ਦੇ ਮਨੀਮਹੇਸ਼ ਸ਼ਰਮਾ ਨੇ ਹਾਸਲ ਕੀਤਾ ਹੈ।ਉੱਥੇ ਹੀ, ਤੀਜੇ ਸਥਾਨ ‘ਤੇ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ, ਮਾਡਲ ਟਾਊਨ (ਹੁਸ਼ਿਆਰਪੁਰ) ਦੀ ਰੀਆ ਰਾਨੀ ਰਹੀ ਹੈ। ਤੀਜੇ ਸਥਾਨ ‘ਤੇ ਰਹਿਣ ਵਾਲੀ ਰੀਆ ਰਾਨੀ ਨੇ ਆਪਣੇ ਸਫ਼ਲਤਾ ਦੀ ਕਹਾਣੀ ਦੱਸੀ ਹੈ। ਰੀਆ ਨੇ ਕਿਹਾ ਕਿ ਉਸ ਨੇ Consistency (ਇਕਸਾਰਤਾ) ਦੇ ਨਾਲ ਆਪਣੀ ਪੜ੍ਹਾਈ ਵੱਲ ਧਿਆਨ ਦਿੱਤਾ ਤੇ ਅੱਜ ਉਸ ਨੂੰ ਬਹੁਤ ਖੁਸ਼ੀ ਹੈ ਕਿ ਉਸ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਉੱਥੇ ਹੀ, ਤੀਜੇ ਸਥਾਨ ‘ਤੇ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ, ਮਾਡਲ ਟਾਊਨ (ਹੁਸ਼ਿਆਰਪੁਰ) ਦੀ ਰੀਆ ਰਾਨੀ ਰਹੀ ਹੈ। ਤੀਜੇ ਸਥਾਨ ‘ਤੇ ਰਹਿਣ ਵਾਲੀ ਰੀਆ ਰਾਨੀ ਨੇ ਆਪਣੇ ਸਫ਼ਲਤਾ ਦੀ ਕਹਾਣੀ ਦੱਸੀ ਹੈ। ਰੀਆ ਨੇ ਕਿਹਾ ਕਿ ਉਸ ਨੇ Consistency (ਇਕਸਾਰਤਾ) ਦੇ ਨਾਲ ਆਪਣੀ ਪੜ੍ਹਾਈ ਵੱਲ ਧਿਆਨ ਦਿੱਤਾ ਤੇ ਅੱਜ ਉਸ ਨੂੰ ਬਹੁਤ ਖੁਸ਼ੀ ਹੈ ਕਿ ਉਸ ਨੇ ਤੀਜਾ ਸਥਾਨ ਹਾਸਲ ਕੀਤਾ ਹੈ।