Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ

ਸਿਹਤ ਬੀਮਾ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ – ਮੋਹਿੰਦਰ ਭਗਤ

ਜਲੰਧਰ, ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਗਈ ਜੋ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਪਹਿਲ ਨਾਲ ਹਰੇਕ ਵਿਅਕਤੀ ਨੂੰ 10 ਲੱਖ ਰਪੁਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਮਿਲੇਗਾ।
ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਭਰ ਵਿੱਚ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਯੋਜਨਾ ਨਾਲ ਲੋਕਾਂ ਨੂੰ ਸਿਹਤ ਸੰਭਾਲ ਵਿੱਚ ਬਹੁਤ ਵੱਡਾ ਲਾਭ ਮਿਲੇਗਾ ਅਤੇ ਉਹ ਬਿਨਾਂ ਕਿਸੇ ਪਰੇਸ਼ਾਨੀ ਦੇ ਆਪਣਾ ਮੁਫ਼ਤ ਇਲਾਜ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਕੀਤੀ ਗਈ ਇਹ ਨਿਵੇਕਲੀ ਪਹਿਲ ਸੂਬਾ ਵਾਸੀਆ ਲਈ ਵਰਦਾਨ ਸਾਬਿਤ ਹੋਵੇਗੀ ਅਤੇ ਇਸ ਸਕੀਮ ਤਹਿਤ 10 ਲੱਖ ਰੁਪਏ ਦੇ ਇਲਾਜ ਤੱਕ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬਾ ਵਾਸੀ ਜਿਸ ਪਾਸ ਪੰਜਾਬ ਦਾ ਅਧਾਰ ਕਾਰਡ ਜਾਂ ਵੋਟਰ ਕਾਰਡ ਹੈ, ਇਸ ਸਕੀਮ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵਲੋਂ ਵੱਖ-ਵੱਖ ਥਾਵਾਂ ਉਤੇ ਲਗਾਏ ਜਾ ਰਹੇ ਮੁੱਖ ਮੰਤਰੀ ਸਿਹਤ ਯੋਜਨਾ ਸਿਹਤ ਕਾਰਡ ਰਜਿਸਟਰੇਸ਼ਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਨੂੰ ਯਕੀਨੀ ਬਣਾਉਣ।