ਜਲੰਧਰ/ਕਰਤਾਰਪੁਰ, ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿੱਢੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀֹ’ ਮੁਹਿੰਮ ਤਹਿਤ ਅੱਜ ਜਲੰਧਰ ਜ਼ਿਲ੍ਹੇ ਦੇ 12 ਸਰਕਾਰੀ ਸਕੂਲਾਂ ਵਿੱਚ 76.44 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ
ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਈਸਪੁਰ, ਕਾਲਾ ਬਾਹੀਆ, ਭਤੀਜਾ ਰੰਧਾਵਾ, ਜੱਲਾ ਸਿੰਘ ਅਤੇ ਸਰਕਾਰੀ ਹਾਈ ਸਕੂਲ ਕਾਲਾ ਬਾਹੀਆ ਵਿਖੇ ਲਗਭਗ 27.90 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਸਰਕਾਰੀ ਪ੍ਰਾਇਮਰੀ ਸਕੂਲ ਈਸਪੁਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਦਰਜੇ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਕੇ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।
