Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਸਰਕਾਰ ਵੱਲੋਂ ਸਟਰੇਅ ਐਨੀਮਲ ਕੰਟਰੋਲ ਟਾਸਕ ਫੋਰਸ ਗਠਿਤ ਕਰਨ ਦੇ ਨਿਰਦੇਸ਼

ਪੰਜਾਬ ਸਰਕਾਰ ਵੱਲੋਂ ਸਟਰੇਅ ਐਨੀਮਲ ਕੰਟਰੋਲ ਟਾਸਕ ਫੋਰਸ ਗਠਿਤ ਕਰਨ ਦੇ ਨਿਰਦੇਸ਼

ਆਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ, ਸਰਕਾਰ ਨੇ ਸਾਰੀਆਂ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਨੂੰ ਤਿੰਨ ਦਿਨਾਂ ਦੇ ਅੰਦਰ ਸਟਰੇਅ ਐਨੀਮਲ ਕੰਟਰੋਲ ਟਾਸਕ ਫੋਰਸ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਨੇ ਸਕੂਲਾਂ, ਕਾਲਜਾਂ, ਹਸਪਤਾਲਾਂ, ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ, ਧਾਰਮਿਕ ਸਥਾਨਾਂ, ਪਾਰਕਾਂ ਤੇ ਖੇਡ ਦੇ ਮੈਦਾਨਾਂ ਨੂੰ ਨੋ-ਰਿਲੀਜ਼ ਜ਼ੋਨ ਘੋਸ਼ਿਤ ਕੀਤਾ ਹੈ। ਇਸ ਦਾ ਮਤਲਬ ਹੈ ਕਿ ਇਨ੍ਹਾਂ ਥਾਵਾਂ ਤੋਂ ਫੜੇ ਗਏ ਆਵਾਰਾ ਕੁੱਤਿਆਂ ਨੂੰ ਨਸਬੰਦੀ ਤੋਂ ਬਾਅਦ ਵਾਪਸ ਉਸੇ ਖੇਤਰਾਂ ‘ਚ ਨਹੀਂ ਛੱਡਿਆ ਜਾਵੇਗਾ। ਸਰਕਾਰ ਨੇ ਅਧਿਕਾਰੀਆਂ ਨੂੰ ਇਨ੍ਹਾਂ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ, ਹਾਈਵੇਅ ਤੇ ਭੀੜ-ਭੜੱਕੇ ਵਾਲੇ ਖੇਤਰਾਂ ‘ਤੇ ਗਸ਼ਤ ਵਧਾਉਣ ਦੇ ਨਾਲ-ਨਾਲ ਇੱਕ ਸਮਰਪਿਤ ਹੈਲਪਲਾਈਨ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਰਕਾਰ ਨੇ ਵੱਖ-ਵੱਖ ਟਾਸਕ ਲਈ ਸਮਾਂ-ਸੀਮਾ ਤੈਅ ਕੀਤੀ ਹੈ।

ਸੰਵੇਦਨਸ਼ੀਲ ਖੇਤਰਾਂ ਦਾ ਸਰਵੇਖਣ 7 ਦਿਨਾਂ ਦੇ ਅੰਦਰ ਪੂਰਾ ਕੀਤਾ ਜਾਵੇਗਾ। ਕੰਟਰੋਲ ਰੂਮ ਤੇ ਰੈਪਿਡ ਰਿਸਪਾਂਸ ਟੀਮਾਂ 10 ਦਿਨਾਂ ਦੇ ਅੰਦਰ ਗਠਿਤ ਕੀਤੀ ਜਾਣਗੀਆ ਤੇ ਆਵਾਰਾ ਕੁੱਤਿਆਂ ਨੂੰ ਸਕੂਲਾਂ ਤੇ ਹਸਪਤਾਲਾਂ ਵਰਗੇ ਖੇਤਰਾਂ ਤੋਂ 21 ਦਿਨਾਂ ਦੇ ਅੰਦਰ ਹਟਾਇਆ ਜਾਵੇਗਾ। ਪੰਜਾਬ ‘ਚ ਕੁੱਤਿਆਂ ਦੇ ਕੱਟਣ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਾਲ 2025 ‘ਚ, 335,000 ਮਾਮਲੇ ਸਾਹਮਣੇ ਆਏ ਸਨ, ਜਦੋਂ ਕਿ 2026 ਅਪ੍ਰੈਲ ਤੱਕ ਤੱਕ 137,000 ਤੋਂ ਵੱਧ ਲੋਕ ਕੁੱਤਿਆਂ ਦੇ ਕੱਟਣ ਦਾ ਸ਼ਿਕਾਰ ਹੋ ਚੁੱਕੇ ਹਨ। ਸਰਕਾਰ ਹੁਣ ਸਾਰੇ ਜ਼ਿਲ੍ਹਿਆਂ ‘ਚ ਨਵੇਂ ਨਸਬੰਦੀ ਕੇਂਦਰ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ।