Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਸਰਕਾਰ ਨੇ ਹਰਭਜਨ ਸਿੰਘ ਦੀ ਸੁਰੱਖਿਆ ਲਈ ਵਾਪਸ, ਕੇਂਦਰ ਵੱਲੋਂ ਸਕਿਓਰਟੀ ਲਈ CRPF ਤੈਨਾਤ

ਪੰਜਾਬ ਸਰਕਾਰ ਨੇ ਹਰਭਜਨ ਸਿੰਘ ਦੀ ਸੁਰੱਖਿਆ ਲਈ ਵਾਪਸ, ਕੇਂਦਰ ਵੱਲੋਂ ਸਕਿਓਰਟੀ ਲਈ CRPF ਤੈਨਾਤ

ਪੰਜਾਬ ਸਰਕਾਰ ਨੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈ ਲਈ ਹੈ। ਪੰਜਾਬ ਸਰਕਾਰ ਵੱਲੋਂ ਸਰੁੱਖਿਆ ਵਾਪਸ ਲਏ ਜਾਣ ਤੋਂ ਬਾਅਦ ਕੇਂਦਰ ਸਰਕਾਰ ਨੇ ਭੱਜੀ ਦੀ ਜਲੰਧਰ ਸਥਿਤ ਰਿਹਾਇਸ਼ ਬਾਹਰ ਸੀਐਰਪੀਐਫ ਤਾਇਨਾਤ ਕਰ ਦਿੱਤੀ ਹੈ।ਯਾਨੀ ਕਿ ਹੁਣ ਸਾਂਸਦ ਹਰਭਜਨ ਸਿੰਘ ਨੂੰ ਕੇਂਦਰ ਵੱਲੋਂ ਸਕਿਉਰਟੀ ਦਿੱਤੀ ਗਈ ਹੈ।ਹਰਭਜਨ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ Z-ਪਲੱਸ ਸੁਰੱਖਿਆ ਦਿੱਤੀ ਗਈ ਸੀ। ਅੱਜ ਸਵੇਰੇ ਉਨ੍ਹਾਂ ਦੇ ਜਲੰਧਰ ਸਥਿਤ ਘਰ ਤੋਂ ਸੁਰੱਖਿਆ ਕਰਮਚਾਰੀਆਂ ਨੂੰ ਹਟਾ ਦਿੱਤਾ ਗਿਆ।

ਇਸ ਤੋਂ ਪਹਿਲਾਂ ਰਾਘਵ ਚੱਢਾ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਸੀ। ਦਿੱਲੀ ਪੁਲਿਸ ਨੇ ਤੁਰੰਤ ਸੁਰੱਖਿਆ ਪ੍ਰਦਾਨ ਕੀਤੀ, ਅਤੇ ਫਿਰ ਕੇਂਦਰ ਸਰਕਾਰ ਨੇ Z-ਪਲੱਸ ਸੁਰੱਖਿਆ ਵਧਾ ਦਿੱਤੀ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਗ਼ੀਆਂ ‘ਤੇ ਪੋਸਟ ਕਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਬਾਗੀ ਸਾਂਸਦਾਂ ਦੀ ਤੁਲਨਾ ਅਦਰ ਲਸਣ ਤੇ ਮਾਸਾਲਿਆਂ ਨਾਲ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਇਹ ਸਾਰੇ ਸਬਜ਼ੀ ਵਧੀਆ ਬਣਾ ਸਕਦੇ ਹਨ ਪਰ ਇਹ ਸਾਰੇ ਮਿਲਕੇ ਆਪਣੀ ਸਬਜ਼ੀ ਨਹੀਂ ਬਣਾ ਸਕਦੇ।