Business Khas

Latest news
16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ

ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਵਲੋਂ ਸਟੇਟ ਸਪੋਰਟਸ ਸਕੂਲ ਵਿਖੇ ਵੱਖ-ਵੱਖ ਖੇਡਾਂ ਦੇ ਟਰਾਇਲ 28 ਤੋਂ 1 ਮਾਰਚ ਤੱਕ

ਜਲੰਧਰ, 26 ਫਰਵਰੀ : ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡ ਵਿਭਾਗ ਅਤੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਵੱਖ-ਵੱਖ ਖੇਡਾਂ ਦੇ ਟਰਾਇਲ ਸਟੇਟ ਸਪੋਰਟਸ ਸਕੂਲ ਜਲੰਧਰ ਵਿਖੇ 28 ਫਰਵਰੀ ਤੋਂ 1 ਮਾਰਚ 2026 ਤੱਕ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਵਲੋਂ ਵਾਲੀਬਾਲ, ਸਵੀਮਿੰਗ, ਜਿਮਨਾਸਿਟਿਕ, ਬਾਕਸਿੰਗ ਲਈ ਅੰਡਰ 14, 17 ਅਤੇ 19 ਲੜਕਿਆਂ ਅਤੇ ਐਥਲੈਟਿਕ ਲਈ ਲੜਕੇ ਤੇ ਲੜਕੀਆਂ ਦੇ ਸਪੋਰਟਸ ਸਕੂਲ/ਕਾਲਜ ਜਲੰਧਰ ਵਿਖੇ ਟਰਾਇਲ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹਾਕੀ ਦੇ ਟਰਾਇਲ ਸੁਰਜੀਤ ਹਾਕੀ ਸਟੇਡੀਅਮ ਬਰਲਟਨ ਪਾਰਕ ਵਿਖੇ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਲਈ ਕੇਵਲ ਪੰਜਾਬ ਦੇ ਚਾਹਵਾਨ ਖਿਡਾਰੀ 28 ਫਰਵਰੀ ਤੋਂ 1 ਮਾਰਚ 2026 ਤੱਕ ਸਵੇਰੇ 8 ਵਜੇ ਸਟੇਟ ਸਪੋਰਟਸ ਸਕੂਲ, ਨੇੜੇ ਕਪੂਰਥਲਾ ਚੌਕ, ਜਲੰਧਰ ਵਿਖੇ ਟਰਾਇਲ ਦੇਣ ਲਈ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੁਣੇ ਗਏ ਖਿਡਾਰੀਆਂ ਨੂੰ ਮੁਫ਼ਤ ਹੋਸਟਲ, ਮੈਸ, ਸਕੂਲ, ਜਿੰਮ, ਸਵੀਮਿੰਗ ਪੂਲ ਅਤੇ ਟਰੈਕ, ਨੈਸ਼ਨਲ ਸਟੈਂਡਰਡ

ਵਾਲੀਬਾਲ ਕੋਰਟ, ਐਡਵਾਂਸ ਟਰੇਨਿੰਗ, ਇਨਡੋਰ ਅਤੇ ਜਿਮਨਾਸਟਿਕ ਹਾਲ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਟਰਾਇਲ ਦੇਣ ਲਈ ਖਿਡਾਰੀ ਆਪਣਾ ਅਧਾਰ ਕਾਰਡ, ਜਨਮ ਸਰਟੀਫਿਕੇਟ, ਪਿਛਲੀ ਜਮਾਤ ਦਾ ਪਾਸ ਸਰਟੀਫਿਕੇਟ, ਖੇਡ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਸਬੰਧੀ ਅਤੇ 4 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਖਿਡਾਰੀ ਹਾਕੀ ਕੋਚ ਯੁੱਧਵਿੰਦਰ ਸਿੰਘ ਮੋਬਾਇਲ ਨੰਬਰ 97791-85486, ਸਵੀਮਿੰਗ ਕੋਚ ਉਮੇਸ਼ ਸ਼ਰਮਾ 98721-20001, ਬਾਕਸਿੰਗ ਕੋਚ ਅਰਿਹੰਤ ਕੁਮਾਰ 97800-74748, ਵਾਲੀਬਾਲ ਕੋਚ ਅੰਮ੍ਰਿਤਪਾਲ ਸਿੰਘ 97815-21456, ਐਥਲੈਟਿਕ ਕੋਚ ਬਿਕਰਮਜੀਤ ਸਿੰਘ 95015-00922 ਅਤੇ ਜਿਮਨਾਸ਼ਟਿਕ ਕੋਚ ਲਵ ਕੁਮਾਰ 97806-79367 ਨਾਲ ਸੰਪਰਕ ਕਰ ਸਕਦੇ ਹਨ।