Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਠੋਸ ਰਹਿੰਦ-ਖੂਹੰਦ ਪ੍ਰਬੰਧਨ ਬਾਰੇ ਜਾਗਰੂਕਤਾ ਸੈਸ਼ਨ ਕਰਵਾਇਆ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਠੋਸ ਰਹਿੰਦ-ਖੂਹੰਦ ਪ੍ਰਬੰਧਨ ਬਾਰੇ ਜਾਗਰੂਕਤਾ ਸੈਸ਼ਨ ਕਰਵਾਇਆ

ਜਲੰਧਰ,ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.), ਖੇਤਰੀ ਦਫ਼ਤਰ ਕਪੂਰਥਲਾ ਵੱਲੋਂ ਨਗਰ ਪੰਚਾਇਤ ਬਿਲਗਾ, ਨਗਰ ਪੰਚਾਇਤ ਲੋਹੀਆਂ ਖਾਸ, ਨਗਰ ਪੰਚਾਇਤ ਮਹਿਤਪੁਰ ਅਤੇ ਨਗਰ ਕੌਂਸਲ, ਸੁਲਤਾਨਪੁਰ ਲੋਧੀ ਦੇ ਸਹਿਯੋਗ ਨਾਲ ਸਫਾਈ ਸੇਵਕਾਂ ਅਤੇ ਫੀਲਡ ਸਟਾਫ਼ ਲਈ ਕੂੜੇ ਨੂੰ ਸਾੜਨ ਦੀ ਰੋਕਥਾਮ ਅਤੇ ਰਹਿੰਦ-ਖੂਹੰਦ ਨੂੰ ਵੱਖ-ਵੱਖ ਕਰਨ ਦੇ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਕਰਵਾਇਆ ਗਿਆ।

ਇਸ ਸੈਸ਼ਨ ਵਿੱਚ ਲਗਭਗ 120 ਭਾਗੀਦਾਰਾਂ ਨੇ ਸ਼ਿਰਕਤ ਕੀਤੀ। ਸੈਸ਼ਨ ਦੌਰਾਨ ਭਾਗੀਦਾਰਾਂ ਨੂੰ ਕੂੜਾ ਸਾੜਨ ਨਾਲ ਸਿਹਤ ਅਤੇ ਵਾਤਾਵਰਣ ’ਤੇ ਪੈਣ ਵਾਲੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਸਰੋਤ ‘ਤੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਕਰਨ ਦੀ ਮਹੱਤਤਾ ਬਾਰੇ ਸਿੱਖਿਅਤ ਕੀਤਾ ਗਿਆ।
ਸੈਸ਼ਨ ਦੌਰਾਨ, ਸਾਰੇ ਭਾਗੀਦਾਰਾਂ ਨੇ ਕੂੜੇ ਨੂੰ ਸਾੜਨ ਤੋਂ ਗੁਰੇਜ਼ ਕਰਨ, ਰਹਿੰਦ-ਖੂਹੰਦ ਨੂੰ ਵੱਖ-ਵੱਖ ਕਰਨ ਨੂੰ ਯਕੀਨੀ ਬਣਾਉਣ ਅਤੇ ਵਸਨੀਕਾਂ ਨੂੰ ਸਾਫ਼, ਸਿਹਤਮੰਦ ਅਤੇ ਪ੍ਰਦੂਸ਼ਣ-ਮੁਕਤ ਵਾਤਾਵਰਣ ਵਿੱਚ ਯੋਗਦਾਨ ਪਾਉਣ ਲਈ ਇਨ੍ਹਾਂ ਅਭਿਆਸਾਂ ਨੂੰ ਅਪਣਾਉਣ ਲਈ ਸਰਗਰਮੀ ਨਾਲ ਪ੍ਰੇਰਿਤ ਕਰਨ ਦਾ ਪ੍ਰਣ ਲਿਆ।