Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਸਿੰਗਰ ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ

ਪੰਜਾਬ ਸਿੰਗਰ ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ- ਪੰਜਾਬ ਸਿੰਗਰ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐਮ ਮੋਦੀ ਨਾਲ ਉਨ੍ਹਾਂ ਦੀ ਮੁਲਾਕਾਤ ਸੁਰਖੀਆਂ ਵਿੱਚ ਬਣੀ ਹੋਈ ਹੈ। ਦਿਲਜੀਤ ਦੋਸਾਂਜ ਦਾ ਦੋ ਮਹੀਨਿਆਂ ਦਾ ‘ਦਿਲ ਲੁਮਾਨਟੀ’ ਟੂਰ ਸਮਾਪਤ ਹੋਇਆ ਹੈ।

ਦੋਸਾਂਝ ਦੀ ਪੀਐਮ ਮੋਦੀ ਨਾਲ ਮੁਲਾਕਾਤ ‘ਤੇ ਕਿਸਾਨ ਆਗੂਆਂ ਨੇ ਪ੍ਰਤੀਕਿਰਿਆ ਦਿੱਤੀ ਹੈ, ਉਨ੍ਹਾਂ ਦਿਲਜੀਤ ਦੋਸਾਂਝ ਤੋਂ ਪੁਛਿਆ ਹੈ ਕਿ ਲੁਧਿਆਣ ਤੋਂ ਖਨੌਰੀ ਨੇੜੇ ਹੈ ਜਾਂ ਦਿੱਲੀ? ਕਿਸਾਨ ਦਿਲਜੀਤ ਦੁਸਾਂਝ ਦੀ ਪੀਐਮ ਮੋਦੀ ਨਾਲ ਮੁਲਾਕਾਤ ਤੋਂ ਖੁਸ਼ ਨਹੀਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਦਿਲਜੀਤ ਨੂੰ ਮੋਦੀ ਨੂੰ ਮਿਲਣ ਦੀ ਬਜਾਏ ਕਿਸਾਨਾਂ ਦੇ ਸਮਰਥਨ ਵਿੱਚ ਆਉਣਾ ਚਾਹੀਦਾ ਸੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 38 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ ‘ਤੇ ਹਨ ਅਤੇ ਦੁਸਾਂਝ ਨੂੰ ਉਨ੍ਹਾਂ ਨੂੰ ਮਿਲਣ ਜਾਣਾ ਚਾਹੀਦਾ ਸੀ।

ਦੱਸ ਦੇਈਏ ਕਿ ਦੋਸਾਂਝ ਦੀ ਪੀਐਮ ਮੋਦੀ ਨਾਲ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਉਹ ਫੁੱਲਾਂ ਦਾ ਗੁਲਦਸਤਾ ਲੈ ਕੇ ਐਂਟਰੀ ਕਰਦੀ ਨਜ਼ਰ ਆ ਰਹੇ ਹਨ। ਪੀਐਮ ਮੋਦੀ ਨੂੰ ਦੇਖਦੇ ਹੀ ਉਨ੍ਹਾਂ ਨੇ ਸਿਰ ਝੁਕਾ ਕੇ ਫਤਿਹ ਬੁਲਾਈ। ਇਸ ਦੌਰਾਨ ਦਿਲਜੀਤ ਦੋਸਾਂਝ ਨੇ ਪੀਐਮ ਮੋਦੀ ਬਾਬੇ ਨਾਨਕ ਦਾ ਸ਼ਬਦ ਵੀ ਸੁਣਾਇਆ। ਇਸ ਮੁਲਾਕਾਤ ਤੋਂ ਬਾਅਦ ਦੋਸਾਂਝ ਨੇ ਸੋਸ਼ਲ ਮੀਡੀਆ ਪੋਸਟ ‘ਤੇ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਾਲ ਬਹੁਤ ਯਾਦਗਾਰ ਮੁਲਾਕਾਤ, 2025 ਦੀ ਸ਼ਾਨਦਾਰ ਸ਼ੁਰੂਆਤ। ਅਸੀਂ ਸੰਗੀਤ ਸਮੇਤ ਕਈ ਚੀਜ਼ਾਂ ਬਾਰੇ ਗੱਲ ਕੀਤੀ।