Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਜਲੰਧਰ ’ਚ ਪੋਕਸੋ ਕੇਸਾਂ ਦਾ ਲਿਆ ਜਾਇਜ਼ਾ

ਜਲੰਧਰ, ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਕੰਵਰਦੀਪ ਸਿੰਘ ਨੇ ਅੱਜ ਐਸ.ਐਸ.ਪੀ. ਦਫ਼ਤਰ ਵਿਖੇ ਜਲੰਧਰ ਦਿਹਾਤੀ ਪੁਲਿਸ ਦੇ ਅਧਿਕਾਰੀਆਂ ਨਾਲ ਜਿਣਸੀ ਅਪਰਾਧਾਂ ਤੋਂ ਬੱਚਿਆਂ ਨੂੰ ਬਚਾਉਣ ਲਈ ਪੋਕਸੋ ਐਕਟ ਤਹਿਤ ਦਰਜ ਹੋਏ ਕੇਸਾਂ ਦਾ ਜਾਇਜ਼ਾ ਲਿਆ।

ਐਸ.ਐਸ.ਪੀ.(ਦਿਹਾਤੀ) ਹਰਵਿੰਦਰ ਸਿੰਘ ਵਿਰਕ, ਜੁਆਇੰਟ ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਜਵਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ ਗੁਲਬਹਾਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਡੀ.ਸੀ.ਪੀ.ਓ. ਅਜੈ ਭਾਰਤੀ ਅਤੇ ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ ਨਾਲ ਚੇਅਰਮੈਨ ਵਲੋਂ ਪੋਕਸੋ ਐਕਟ ਤਹਿਤ ਚੱਲ ਰਹੇ ਕੇਸਾਂ ਦਾ ਵਿਸਥਾਰ ਨਾਲ ਨਿਰੀਖਣ ਵੀ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਨੇ ਜਿੱਥੇ ਪ੍ਰਭਾਵਿਤ ਬੱਚੇ ਦੇ ਪਰਿਵਾਰ ਨਾਲ ਗੱਲਬਾਤ ਕੀਤੀ, ਉੱਥੇ ਜਲੰਧਰ ਦਿਹਾਤੀ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਰਵਾਈ ਦਾ ਭਰੋਸਾ ਦਿੱਤਾ।