Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਬਿਹਤਰੀ ਲਈ ਵਨਚਬੱਧ : ਚੰਦਨ ਗਰੇਵਾਲ

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਬਿਹਤਰੀ ਲਈ ਵਨਚਬੱਧ : ਚੰਦਨ ਗਰੇਵਾਲ

ਜਲੰਧਰ, ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਉਨ੍ਹਾਂ ਦਾ ਢੁੱਕਵਾਂ ਅਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਦੀ ਹਦਾਇਤ ਕੀਤੀ।

ਨਗਰ ਨਿਗਮ/ਕੌਂਸਲਾਂ/ਨਗਰ ਪੰਚਾਇਤਾਂ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਦੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੀ ਬਿਹਤਰੀ ਲਈ ਦ੍ਰਿੜ ਵਚਨਬੱਧ ਹੈ ਅਤੇ ਕਮਿਸ਼ਨ ਵੱਲੋਂ ਰਾਜ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਸਫਾਈ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ, ਲੋੜੀਂਦੇ ਸੁਰੱਖਿਆ ਉਪਕਰਣ ਅਤੇ ਸਮਰੱਥਾ ਵਿੱਚ ਵਾਧੇ ਲਈ ਟ੍ਰੇਨਿੰਗਾਂ ਦਿਵਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਕਮਿਸ਼ਨਰ ਨਗਰ ਨਿਗਮ ਜਲੰਧਰ ਰਾਕੇਸ਼ ਕੁਮਾਰ ਅਤੇ ਏ.ਸੀ.ਪੀ. (ਹੈੱਡ ਕੁਆਰਟਰ) ਮਨਮੋਹਨ ਸਿੰਘ ਵੀ ਮੌਜੂਦ ਸਨ।