Business Khas

Latest news
इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ ਕੁੜੀ ਨੇ ਰੀ-ਨੀਟ ਯੂਜੀ ਪ੍ਰੀਖਿਆ ਵਿੱਚ ਏਆਈਆਰ-1 ਪ੍ਰਾਪਤ ਕਰਨ ਦਾ ਦਾਅਵਾ
You are currently viewing ਪੰਜਾਬੀ ਕਲਾਕਾਰਾਂ ‘ਤੇ ਹੋ ਸਕਦਾ ਹੈ ਹਮਲਾ; ਚੰਡੀਗੜ੍ਹ ਵਿੱਚ ਹੈ AP ਢਿੱਲੋਂ ਦਾ ਸ਼ੋਅ

ਪੰਜਾਬੀ ਕਲਾਕਾਰਾਂ ‘ਤੇ ਹੋ ਸਕਦਾ ਹੈ ਹਮਲਾ; ਚੰਡੀਗੜ੍ਹ ਵਿੱਚ ਹੈ AP ਢਿੱਲੋਂ ਦਾ ਸ਼ੋਅ

ਚੰਡੀਗੜ੍ਹ ‘ਚ ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਕੌਮੀ ਸੁਰੱਖਿਆ ਏਜੰਸੀ (NIA) ਨੇ ਪੰਜਾਬੀ ਕਲਾਕਾਰਾਂ ‘ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਨੂੰ AP ਢਿੱਲੋਂ ਦੇ ਸ਼ੋਅ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ 25 ਰੈਲੀ ਗਰਾਊਂਡ ਵਿੱਚ 2 ਹਜ਼ਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।ਦਰਅਸਲ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਇਨਪੁਟ ਤੋਂ ਬਾਅਦ ਏਪੀ ਢਿੱਲੋਂ ਦੇ ਸ਼ੋਅ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। NIA ਨੇ ਪੰਜਾਬ ਪੁਲਿਸ ਨੂੰ ਇਨਪੁਟ ਦਿੱਤਾ ਹੈ। ਜਿਸ ‘ਚ ਪੰਜਾਬੀ ਕਲਾਕਾਰਾਂ ‘ਤੇ ਹਮਲੇ ਦੀ ਸੰਭਾਵਨਾ ਜਤਾਈ ਗਈ ਹੈ।ਪੰਜਾਬ ਪੁਲਿਸ ਨੇ ਇਹ ਜਾਣਕਾਰੀ ਚੰਡੀਗੜ੍ਹ ਪੁਲਿਸ ਨਾਲ ਵੀ ਸਾਂਝੀ ਕੀਤੀ ਹੈ। ਇਸ ਤੋਂ ਬਾਅਦ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਦੀ ਸੁਰੱਖਿਆ ਵਧਾ ਦਿੱਤੀ ਹੈ।

ਸ਼ਹਿਰ ਦੇ ਬਾਹਰਵਾਰ ਪ੍ਰੋਗਰਾਮ ਹੋਣ ਦੇ ਬਾਵਜੂਦ ਇੱਥੇ ਵੀ ਓਨੀ ਹੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।ਜਿੰਨੇ ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਪ੍ਰੋਗਰਾਮ ਲਈ ਤੈਨਾਤੀ ਸੀ।ਪੰਜਾਬ ਪੁਲਿਸ ਨੇ ਇਹ ਜਾਣਕਾਰੀ ਚੰਡੀਗੜ੍ਹ ਪੁਲਿਸ ਨਾਲ ਵੀ ਸਾਂਝੀ ਕੀਤੀ ਹੈ। ਇਸ ਤੋਂ ਬਾਅਦ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਦੀ ਸੁਰੱਖਿਆ ਵਧਾ ਦਿੱਤੀ ਹੈ। ਸ਼ਹਿਰ ਦੇ ਬਾਹਰਵਾਰ ਪ੍ਰੋਗਰਾਮ ਹੋਣ ਦੇ ਬਾਵਜੂਦ ਇੱਥੇ ਵੀ ਓਨੀ ਹੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।ਜਿੰਨੇ ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਪ੍ਰੋਗਰਾਮ ਲਈ ਤੈਨਾਤੀ ਸੀ।

ਇਨ੍ਹੀ ਸੁਰੱਖਿਆ ਪਿੱਛੇ ਕਾਰਨ ਇਹ ਹੈ ਕਿ ਕੋਈ ਵੀ ਸ਼ੱਕੀ ਵਿਅਕਤੀ ਮੌਕੇ ‘ਤੇ ਨਾ ਪਹੁੰਚ ਸਕੇ। ਇਸ ਦੇ ਲਈ ਤਿੰਨ ਤੋਂ ਚਾਰ ਕਿਲੋਮੀਟਰ ਦੂਰ ਪਾਰਕਿੰਗ ਵੀ ਬਣਾਈ ਗਈ ਹੈ, ਜਿਸ ਤੱਕ ਸ਼ਟਲ ਬੱਸ ਦੀ ਮਦਦ ਨਾਲ ਪਹੁੰਚ ਸਕਦੇ ਹੋ।AP ਢਿੱਲੋਂ ਦੇ ਪ੍ਰੋਗਰਾਮ ਦੇ ਸੁਰੱਖਿਆ ਪ੍ਰਬੰਧਾਂ ਲਈ 4 ਡੀਐਸਪੀ ਅਤੇ 6 ਇੰਸਪੈਕਟਰ ਵੀ ਤਾਇਨਾਤ ਕੀਤੇ ਗਏ ਹਨ। ਸ਼ੁੱਕਰਵਾਰ ਨੂੰ ਡਾਕ ਦਸਤੇ ਵੱਲੋਂ ਵੀ ਪ੍ਰੋਗਰਾਮ ਦੀ ਸੁਰੱਖਿਆ ਦਾ ਮੁਆਇਨਾ ਕੀਤਾ ਗਿਆ। ਰੈਲੀ ਵਾਲੀ ਥਾਂ ਦੇ ਸਾਰੇ ਗੇਟਾਂ ‘ਤੇ ਮੈਟਲ ਡਿਟੈਕਟਰ ਲਗਾਏ ਜਾਣਗੇ। ਸ਼ੱਕੀ ਲੋਕਾਂ ‘ਤੇ ਨਜ਼ਰ ਰੱਖਣ ਲਈ ਸਾਦੇ ਕੱਪੜਿਆਂ ‘ਚ ਪੁਲਿਸ ਮੁਲਾਜ਼ਮ ਵੀ ਤਾਇਨਾਤ ਰਹਿਣਗੇ।