Business Khas

Latest news
ब्लॉक स्तरीय बैंकर्स समिति की बैठकें शुरू इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ
You are currently viewing ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ

ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ

ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ ਦੇਹਾਂਤ ਹੋ ਗਿਆ ਹੈ। ਪਤਾ ਲੱਗਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਬੇਹੱਦ ਬੀਮਾਰ ਸਨ, ਜਿਸ ਕਾਰਨ ਉਹਨਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਹਾਲਾਤ ਖ਼ਰਾਬ ਹੋਣ ਕਾਰਨ ਅੱਜ ਉਹਨਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ 65 ਸਾਲ ਦੀ ਉਮਰ ‘ਚ ਆਖਿਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਮੋਹਾਲੀ ਵਿੱਚ ਕੀਤਾ ਜਾਵੇਗਾ। ਜਸਵਿੰਦਰ ਭੱਲਾ ਦੇ ਕਰੀਬੀ ਦੋਸਤ ਬਾਲ ਮੁਕੁੰਦ ਸ਼ਰਮਾ ਨੇ ਕਿਹਾ ਕਿ ਇਸ ਘਾਟੇ ਦੀ ਕਦੇ ਵੀ ਭਰਪਾਈ ਨਹੀਂ ਹੋ ਸਕਦੀ। ਅਸੀਂ ਚਾਲੀ ਸਾਲਾਂ ਤੋਂ ਇਕੱਠੇ ਸੀ। ਉਨ੍ਹਾਂ ਨੇ ਮੈਨੂੰ ਭਰਾ ਦਾ ਦਰਜਾ ਦਿੱਤਾ। ਉਨ੍ਹਾਂ ਨੇ ਮੈਨੂੰ ਕਦੇ ਵੀ ਇਹ ਮਹਿਸੂਸ ਨਹੀਂ ਹੋਣ ਦਿੱਤਾ ਕਿ ਅਸੀਂ ਦੋ ਵੱਖ-ਵੱਖ ਮਾਵਾਂ ਤੋਂ ਪੈਦਾ ਹੋਏ ਹਾਂ। ਉਹ ਪੰਜਾਬੀ ਫਿਲਮ ਇੰਡਸਟਰੀ ਦੇ ਪਿਤਾਮਾ ਸਨ। ਉਹ ਲਗਭਗ ਇੱਕ ਮਹੀਨੇ ਤੋਂ ਬਿਮਾਰ ਸਨ। ਜਸਵਿੰਦਰ ਭੱਲਾ ਦਾ ਜਨਮ 4 ਮਈ, 1960 ਨੂੰ ਦੋਰਾਹਾ ਲੁਧਿਆਣਾ ਵਿੱਚ ਹੋਇਆ ਸੀ। ਉਹ ਇੱਕ ਪ੍ਰੋਫੈਸਰ ਵੀ ਸਨ। ਉਨ੍ਹਾਂ ਨੇ 1988 ਵਿੱਚ “ਛਣਕਟਾ 88” ਨਾਲ ਇੱਕ ਕਾਮੇਡੀਅਨ ਵਜੋਂ ਆਪਣਾ ਪੇਸ਼ੇਵਰ ਕਰੀਅਰ ਸ਼ੁਰੂ ਕੀਤਾ ਅਤੇ ਫਿਲਮ “ਦੁੱਲਾ ਭੱਟੀ” ਨਾਲ ਇੱਕ ਅਦਾਕਾਰ ਬਣੇ। ਉਹ ਆਪਣੀ ਕਾਮੇਡੀ ਲੜੀ “ਛਣਕਟਾ” ਅਤੇ ਵੱਖ-ਵੱਖ ਪੰਜਾਬੀ ਫਿਲਮਾਂ ਵਿੱਚ ਹਾਸਰਸ ਭੂਮਿਕਾਵਾਂ ਲਈ ਜਾਣਿਆ ਜਾਂਦਾ ਹੈ। ਅੱਜ ਕੋਈ ਵੀ ਪੰਜਾਬੀ ਫਿਲਮ ਅਜਿਹੀ ਨਹੀਂ ਹੈ, ਜਿਸ ਵਿੱਚ ਉਹ ਨਜ਼ਰ ਨਾ ਆਏ ਹੋਣ।