Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਕੈਨੇਡਾ ‘ਚ ਪੰਜਾਬੀ ਲੇਡੀ ਗਾਰਡ ਨੂੰ ਕੈਦੀ ਨਾਲ ਹੋਇਆ ਇਸ਼ਕ, ਮਿਲੀ 2 ਸਾਲ ਦੀ ਸਜ਼ਾ

ਕੈਨੇਡਾ ‘ਚ ਪੰਜਾਬੀ ਲੇਡੀ ਗਾਰਡ ਨੂੰ ਕੈਦੀ ਨਾਲ ਹੋਇਆ ਇਸ਼ਕ, ਮਿਲੀ 2 ਸਾਲ ਦੀ ਸਜ਼ਾ

ਕੈਨੇਡਾ ਵਿੱਚ ਪੰਜਾਬੀ ਮੂਲ ਦੀ ਇੱਕ ਮਹਿਲਾ ਜੇਲ੍ਹ ਗਾਰਡ ਵੱਲੋਂ ਕੈਦੀ ਦੇ ਪਿਆਰ ਵਿੱਚ ਅੰਨ੍ਹੇ ਹੋ ਕੇ ਉਸ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਤੇ ਪਰਦਾ ਪਾਉਣ ਦਾ ਇੱਕ ਬੇਹੱਦ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਉਕਤ ਮਹਿਲਾ ਅਫ਼ਸਰ ਨੇ ਨਾ ਸਿਰਫ਼ ਕੈਦੀ ਵੱਲੋਂ ਜੇਲ੍ਹ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ ਕੀਤੇ ਜਾਣ ਦੀ ਗੱਲ ਉੱਚ ਅਧਿਕਾਰੀਆਂ ਤੋਂ ਛਿਪਾਈ, ਬਲਕਿ ਜੇਲ੍ਹ ਵਿੱਚ ਚੈਕਿੰਗ ਦੌਰਾਨ ਆਪਣੇ ਪ੍ਰੇਮੀ ਕੈਦੀ ਨੂੰ ਫੋਨ ਸਣੇ ਬਚਾਉਣ ਵਿੱਚ ਵੀ ਮਦਦ ਕਰਦੀ ਰਹੀ। ਹੁਣ ਇਸ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਦੋਸ਼ੀ ਪਾਈ ਗਈ ਪੰਜਾਬੀ ਮੂਲ ਦੀ ਸਾਬਕਾ ਮਹਿਲਾ ਅਫ਼ਸਰ ਨੂੰ 2 ਸਾਲ ਦੀ ਕੰਡੀਸ਼ਨਲ ਸਜ਼ਾ ਸੁਣਾਈ ਹੈ, ਜਿਸ ਤਹਿਤ ਉਸ ਨੂੰ ਆਪਣੇ ਘਰ ਵਿੱਚ ਹੀ ਨਜ਼ਰਬੰਦ ਰਹਿਣਾ ਪਵੇਗਾ।

ਇਹ ਪੂਰਾ ਮਾਮਲਾ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਖੇਤਰ ਵਿੱਚ ਸਥਿਤ ‘ਨੋਰਥ ਫਰੇਜ਼ਰ ਪ੍ਰੀਟ੍ਰਾਇਲ ਸੈਂਟਰ’ ਦਾ ਹੈ। ਇੱਥੇ ਤਾਇਨਾਤ ਰਹੀ 31 ਸਾਲਾ ਕਰੈਕਸ਼ਨਲ ਅਫ਼ਸਰ ਰਮਨਦੀਪ, ਜੋ ਕਿ ਐਬਟਸਫੋਰਡ ਦੀ ਰਹਿਣ ਵਾਲੀ ਹੈ, ਨੂੰ ਆਪਣੇ ਅਹੁਦੇ ਦਾ ਨਾਜਾਇਜ਼ ਫਾਇਦਾ ਚੁੱਕਣ ਅਤੇ ਜਨਤਕ ਅਹੁਦੇ ਨਾਲ ਵਿਸ਼ਵਾਸਘਾਤ ਕਰਨ ਦੇ ਦੋਸ਼ ਵਿੱਚ ਇਹ ਸਜ਼ਾ ਦਿੱਤੀ ਗਈ ਹੈ। ਰਮਨਦੀਪ ਨੇ ਮਾਰਚ 2021 ਵਿੱਚ ਇਸ ਪ੍ਰੀਟ੍ਰਾਇਲ ਸੈਂਟਰ ਵਿੱਚ ਬਤੌਰ ਜੇਲ੍ਹ ਗਾਰਡ ਨੌਕਰੀ ਸ਼ੁਰੂ ਕੀਤੀ ਸੀ। ਕੈਨੇਡਾ ਪੁਲਿਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਸਤੰਬਰ 2021 ਤੋਂ ਲੈ ਕੇ ਲਗਭਗ ਇੱਕ ਸਾਲ ਤੱਕ ਰਮਨਦੀਪ ਦਾ ਜੇਲ੍ਹ ਦੇ ਅੰਦਰ ਬੰਦ ਇੱਕ ਕੈਦੀ ਨਾਲ ਗੁਪਤ ਪ੍ਰੇਮ ਸੰਬੰਧ ਚੱਲ ਰਿਹਾ ਸੀ।

ਇਹ ਦੋਵੇਂ ਜੇਲ੍ਹ ਦੇ ਸਰਕਾਰੀ ਫੋਨ ਸਿਸਟਮ ਅਤੇ ਕੈਦੀ ਕੋਲ ਮੌਜੂਦ ਇੱਕ ਗੈਰ-ਕਾਨੂੰਨੀ (ਅਵੈਧ) ਮੋਬਾਈਲ ਫੋਨ ਰਾਹੀਂ ਲਗਾਤਾਰ ਇੱਕ-ਦੂਜੇ ਦੇ ਸੰਪਰਕ ਵਿੱਚ ਰਹਿੰਦੇ ਸਨ। ਰਮਨਦੀਪ ਤੇ ਮੁੱਖ ਦੋਸ਼ ਇਹ ਹੈ ਕਿ ਉਸ ਨੇ ਕੈਦੀ ਕੋਲ ਸੈਲਫੋਨ ਹੋਣ ਦੀ ਖ਼ਬਰ ਸੀਨੀਅਰ ਅਧਿਕਾਰੀਆਂ ਨੂੰ ਨਹੀਂ ਦਿੱਤੀ ਅਤੇ ਜਾਣਬੁੱਝ ਕੇ ਇਸ ਗੱਲ ਨੂੰ ਲੁਕੋ ਕੇ ਰੱਖਿਆ। ਸੁਰੱਖਿਆ ਏਜੰਸੀਆਂ ਮੁਤਾਬਕ, ਉਸ ਮੋਬਾਈਲ ਫੋਨ ਰਾਹੀਂ ਜੇਲ੍ਹ ਦੇ ਅੰਦਰੋਂ ਕੁਝ ਹੋਰ ਸ਼ੱਕੀ ਗਤੀਵਿਧੀਆਂ ਵੀ ਚਲਾਈਆਂ ਜਾ ਰਹੀਆਂ ਸਨ।