Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਰਹੀ ਪੰਜਾਬ ਦੀ ਝਾਕੀ

ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਰਹੀ ਪੰਜਾਬ ਦੀ ਝਾਕੀ

ਭਾਰਤ ਦੇ 77ਵੇਂ ਗਣਤੰਤਰ ਦਿਵਸ ਮੌਕੇ ਕਰਤੱਵਯਾ ਪੱਥ ’ਤੇ ਪੰਜਾਬ ਦੀ ਝਾਕੀ ਖਿੱਚ ਦਾ ਕੇਂਦਰ ਰਹੀ, ਜੋ ਕਿ ਮਨੁੱਖਤਾ ਦੇ ਰਹਿਬਰ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਸੀ। ਝਾਕੀ ਰਾਹੀਂ ਗੁਰੂ ਸਾਹਿਬ ਦੀ ਧਾਰਮਿਕ ਆਜ਼ਾਦੀ, ਨਿਆਂ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਗਈ ਲਾਸਾਨੀ ਕੁਰਬਾਨੀ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਪੇਸ਼ ਕੀਤਾ ਗਿਆ।

ਝਾਕੀ ਦੇ ਮੂਹਰਲੇ ਹਿੱਸੇ ਵਿੱਚ ਘੁੰਮਦਾ ਹੋਇਆ ‘ਇੱਕ ਓਅੰਕਾਰ’ ਦਾ ਚਿੰਨ੍ਹ ਸੱਚ ਅਤੇ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦੇ ਰਿਹਾ ਸੀ, ਜਦੋਂਕਿ ਇੱਕ ਪ੍ਰਕਾਸ਼ਮਾਨ ਹੱਥ ਉੱਤੇ ‘ਹਿੰਦ ਦੀ ਚਾਦਰ’ ਲਿਖਿਆ ਕੱਪੜਾ ਗੁਰੂ ਸਾਹਿਬ ਦੇ ਜ਼ੁਲਮ ਵਿਰੁੱਧ ਢਾਲ ਬਣਨ ਦੇ ਸਰੂਪ ਨੂੰ ਦਰਸਾਉਂਦਾ ਸੀ।

ਝਾਕੀ ਦੇ ਪਿਛਲੇ ਹਿੱਸੇ ਵਿੱਚ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਦਾ ਮਾਡਲ ਬਣਾਇਆ ਗਿਆ ਸੀ, ਜਿਸ ਦੇ ਸਾਹਮਣੇ ਰਾਗੀ ਸਿੰਘਾਂ ਵੱਲੋਂ ਕੀਤੇ ਜਾ ਰਹੇ ਸ਼ਬਦ ਕੀਰਤਨ ਨੇ ਪੂਰੇ ਮਾਹੌਲ ਨੂੰ ਅਧਿਆਤਮਿਕ ਰੰਗ ਵਿੱਚ ਰੰਗ ਦਿੱਤਾ।