Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing 12 ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ, ਦੋ ਦਿਨ ਵੀ ਬਾਰਿਸ਼ ਦੀ ਸੰਭਾਵਨਾ

12 ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ, ਦੋ ਦਿਨ ਵੀ ਬਾਰਿਸ਼ ਦੀ ਸੰਭਾਵਨਾ

ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਿਜਲੀ ਚਮਕਣ ਦੇ ਨਾਲ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। 12 ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨ ਰੋਪੜ ‘ਚ 0.5 ਮਿਮੀ ਬਾਰਿਸ਼ ਦਰਜ ਕੀਤੀ ਗਈ, ਜਦਕਿ ਪਠਾਨਕੋਟ ‘ਚ ਬਾਰਿਸ਼ ਟ੍ਰੇਸ ਕੀਤੀ ਗਈ।ਉੱਥੇ ਹੀ ਬੀਤੇ ਦਿਨ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੀਂਹ ਨਾ ਪੈਣ ਕਾਰਨ ਵੱਧ ਤੋਂ ਵੱਧ ਤਾਪਮਾਨ ‘ਚ 3.1 ਡਿਗਰੀ ਸੈਲਸਿਅਸ ਦਾ ਵਾਧਾ ਦਰਜ ਕੀਤਾ ਗਿਆ। ਇਸ ਦੇ ਬਾਵਜੂਦ ਤਾਪਮਾਨ ਔਸਤ ਦੇ ਕਰੀਬ ਹੀ ਰਿਹਾ। ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ 39 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਅੰਮ੍ਰਿਤਸਰ ਦੇ ਤਾਪਮਾਨ ‘ਚ 4.5 ਡਿਗਰੀ ਦਾ ਵਾਧਾ ਦੇਖਿਆ ਗਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਰਿਹਾ। ਲੁਧਿਆਣਾ ‘ਚ 36.1, ਪਠਾਨਕੋਟ ‘ਚ 34.6 ਡਿਗਰੀ ਤੇ ਪਟਿਆਲਾ ‘ਚ 36.8 ਡਿਗਰੀ ਤਾਪਮਾਨ ਰਿਹਾ। ਅਗਲੇ 3-4 ਦਿਨਾਂ ‘ਚ ਮੌਸਮ ਦੀ ਹਲਚਲ ਦੇਖੀ ਜਾ ਸਕਦੀ ਹੈ। ਕੁੱਝ ਇਲਾਕਿਆਂ ‘ਚ ਭਾਰੀ ਤੋਂ ਬਹੁੱਤ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਤਾਪਮਾਨ ਅੱਜ ਆਮ ਵਾਂਗ ਬਣਿਆ ਰਹੇਗਾ। ਹੋਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਰੂਪਨਗਰ, ਨਵਾਂ ਸ਼ਹਿਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਜਲੰਧਰ, ਲੁਧਿਆਣਾ ਤੇ ਕਪੂਰਥਲਾ ‘ਚ ਹਲਕੀ ਬਾਰਿਸ਼ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ, ਇੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਉੱਥੇ ਹੀ 29 ਜੂਨ ਨੂੰ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਨਵਾਂ ਸ਼ਹਿਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਮੋਹਾਲੀ ਤੇ ਰੂਪਨਗਰ ਜ਼ਿਲ੍ਹੇ ‘ਚ ਭਾਰੀ ਤੋਂ ਬਹੁੱਤ ਭਾਰੀ ਮੀਂਹ ਦਾ ਅਨੁਮਾਨ ਹੈ। ਮੋਗਾ, ਮੁਕਤਸਰ, ਫਰੀਦਕੋਟ, ਬਠਿੰਡਾ ‘ਚ ਬਦਲ ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। 30 ਜੂਨ ਨੂੰ ਪਠਾਨਕੋਟ, ਕਪੂਰਥਲਾ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਮੋਹਾਲੀ, ਸੰਗਰੂਰ, ਪਟਿਆਲਾ ਤੇ ਹੋਰ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।