Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ਵਿੱਚ ਮੀਂਹ ਦਾ ਅਲਰਟ

ਪੰਜਾਬ ਵਿੱਚ ਮੀਂਹ ਦਾ ਅਲਰਟ

ਪੰਜਾਬ ਵਿੱਚ ਗਰਮੀ ਲਗਾਤਾਰ ਵੱਧ ਰਹੀ ਹੈ। ਵੀਰਵਾਰ ਨੂੰ ਚਿਤਾਵਨੀ ਤੋਂ ਬਾਅਦ ਵੀ ਕੋਈ ਮੀਂਹ ਨਹੀਂ ਪਿਆ। ਇਸ ਦੇ ਨਾਲ ਹੀ ਅੱਜ ਵੀ ਸੂਬੇ ਭਰ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਟਿਆਲਾ ਜ਼ਿਲ੍ਹੇ ਵਿੱਚ ਵੀ ਗੜ੍ਹੇਮਾਰੀ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਦੇ ਬਾਵਜੂਦ ਰਾਜ ਵਿੱਚ ਤਾਪਮਾਨ ਵਧਦਾ ਹੀ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ।ਰਾਜ ਵਿੱਚ ਤਾਪਮਾਨ ਆਮ ਨਾਲੋਂ 6.2 ਡਿਗਰੀ ਸੈਲਸੀਅਸ ਵੱਧ ਹੈ, ਜੋ ਕਿ ਬਹੁਤ ਹੀ ਅਸਾਧਾਰਨ ਮੰਨਿਆ ਜਾਂਦਾ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 42.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਸੂਬੇ ਦੇ ਹੋਰ ਸ਼ਹਿਰਾਂ ਵਿੱਚ ਵੀ ਗਰਮੀ ਦੀਆਂ ਲਹਿਰਾਂ ਨੇ ਜ਼ੋਰ ਫੜਿਆ, ਪਟਿਆਲਾ ਵਿੱਚ ਤਾਪਮਾਨ 39.5 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 39.0 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਪੰਜਾਬ ਵਿੱਚ ਅੱਜ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ, ਮੁਕਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ ਅਤੇ ਮੁਕਤਸਰ ਸਾਹਿਬ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।