Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿਚ ਮੀਂਹ ਤੇ ਤੂਫਾਨ ਨੇ ਮਚਾਈ ਭਾਰੀ ਤਬਾਹੀ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿਚ ਭਾਰੀ ਮੀਂਹ ਅਤੇ ਗੜੇਮਾਰੀ ਨਾਲ ਸਭ ਕੁਝ ਤਬਾਹ ਹੋ ਗਿਆ। ਬੱਦਲ ਫਟਣ ਕਾਰਨ ਕਈ ਘਰ ਰੁੜ੍ਹ ਗਏ। ਇਸ ਕੁਦਰਤੀ ਆਫ਼ਤ ਵਿਚ ਤਿੰਨ ਲੋਕਾਂ ਦੀ ਜਾਨ ਚਲੀ ਗਈ ਅਤੇ ਦਰਜਨਾਂ ਪਰਿਵਾਰ ਬੇਘਰ ਹੋ ਗਏ। ਰਾਮਬਨ ਦੇ ਧਰਮ ਕੁੰਡ ਪਿੰਡ ਸਮੇਤ ਕਈ ਇਲਾਕਿਆਂ ਵਿਚ ਲਗਭਗ 40 ਘਰ ਨੁਕਸਾਨੇ ਗਏ, ਜਿਨ੍ਹਾਂ ਵਿਚੋਂ 10 ਪੂਰੀ ਤਰ੍ਹਾਂ ਤਬਾਹ ਹੋ ਗਏ। ਇੱਥੇ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ ਉਤੇ ਚੱਲ ਰਹੇ ਹਨ, ਪਰ ਪ੍ਰਸ਼ਾਸਨ ਦੀ ਮਦਦ ਅਜੇ ਵੀ ਕਈ ਥਾਵਾਂ ਉਤੇ ਨਹੀਂ ਪਹੁੰਚ ਸਕੀ ਹੈ। ਮੀਂਹ ਅਤੇ ਗੜੇਮਾਰੀ ਕਾਰਨ ਇਥੇ ਫਸਲਾਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਹਾਲਾਤ ਨੂੰ ਵੇਖਦੇ ਹੋਏ ਅੱਜ ਸਕੂਲ ਬੰਦ ਕਰ ਦਿੱਤੇ ਗਏ ਹਨ। ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਨੁਕਸਾਨ ਦਾ ਮੁਲਾਂਕਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆਂ ਵਿਚ ਮੌਸਮ ਇਸੇ ਤਰ੍ਹਾਂ ਰਹਿਣ ਦੀ ਸੰਭਾਵਨਾ ਹੈ। ਉਤਰੀ ਭਾਰਤ ਵਿਚ ਕਈ ਸੂਬਿਆਂ ਵਿਚ ਮੀਂਹ ਤੇ ਧੂੜ ਭਰੀ ਹਨ੍ਹੇਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਉਤੇ ਵੀ ਇਸ ਦਾ ਅਸਰ ਵੇਖਿਆ ਜਾ ਸਕਦਾ ਹੈ। ਮੀਂਹ ਅਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਗਈ ਹੈ। ਅੱਜ ਸ਼ਾਮ ਤੋਂ ਮੌਸਮ ਵਿਗੜ ਸਕਦਾ ਹੈ। ਅਧਿਕਾਰੀਆਂ ਨੇ ਕਿਹਾ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਰਣਨੀਤਕ ਪੱਖੋਂ ਅਹਿਮ ਜੰਮੂ-ਸ਼੍ਰੀਨਗਰ ਕੌਮੀ ਸ਼ਾਹਰਾਹ ਉਤੇ ਨਾਸ਼ਰੀ ਅਤੇ ਬਨਿਹਾਲ ਵਿਚਾਲੇ ਕਰੀਬ ਇੱਕ ਦਰਜਨ ਥਾਵਾਂ ’ਤੇ ਜ਼ਮੀਨ ਖਿਸਕਣ ਤੇ ਢਿੱਗਾਂ ਡਿੱਗਣ ਕਾਰਨ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਮਬਨ ਦੇ ਸੇਰੀ ਬਾਗਨਾ ਪਿੰਡ ਵਿੱਚ ਬੱਦਲ ਫਟਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਆਕਿਬ ਅਹਿਮਦ ਅਤੇ ਮੁਹੰਮਦ ਸਾਕਿਬ ਨਾਂ ਦੋ ਭਰਾ ਵੀ ਸ਼ਾਮਲ ਹਨ। ਆਖਰੀ ਰਿਪੋਰਟਾਂ ਮਿਲਣ ਤੱਕ ਰਾਹਤ ਤੇ ਬਚਾਅ ਕਾਰਜ ਜਾਰੀ ਸਨ। ਰਾਮਬਨ ਵਿਚ ਤਬਾਹੀ 19 ਤਰੀਕ ਦੀ ਰਾਤ ਨੂੰ 1 ਵਜੇ ਤੇਜ਼ ਬਾਰਿਸ਼ ਨਾਲ ਸ਼ੁਰੂ ਹੋਈ। ਦੁਪਹਿਰ 2 ਵਜੇ ਹੜ੍ਹ ਵਰਗੇ ਹਾਲਾਤ ਬਣ ਗਏ ਅਤੇ 3:30 ਵਜੇ ਤੱਕ ਰਾਮਬਨ ਦਾ 14 ਕਿਲੋਮੀਟਰ ਲੰਬਾ ਹਿੱਸਾ ਮਲਬੇ ਵਿੱਚ ਬਦਲ ਗਿਆ।