Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਦੇ ਇਨ੍ਹਾਂ 12 ਜ਼ਿਲ੍ਹਿਆਂ ਵਿਚ ਅੱਜ ਮੀਂਹ ਦੀ ਚਿਤਾਵਨੀ…

ਪੰਜਾਬ ਦੇ ਇਨ੍ਹਾਂ 12 ਜ਼ਿਲ੍ਹਿਆਂ ਵਿਚ ਅੱਜ ਮੀਂਹ ਦੀ ਚਿਤਾਵਨੀ…

ਪੰਜਾਬ, ਹਰਿਆਣਾ ਤੇ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿਚ ਬੱਦਲਵਾਈ ਅਤੇ ਮੀਂਹ ਦਾ ਸਿਲਸਿਲਾ ਜਾਰੀ ਹੈ, ਜਿਸ ਕਾਰਨ ਠੰਢ ਦਾ ਅਸਰ ਹੋਰ ਵਧ ਗਿਆ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਦੱਸਿਆ ਕਿ ਉੱਤਰੀ ਭਾਰਤ ਵਿਚ ਪਿਛਲੇ ਤਕਰੀਬਨ ਦੋ ਹਫਤਿਆਂ ਤੋਂ ਸੰਘਣੀ ਧੁੰਦ ਛਾਈ ਹੋਈ ਹੈ ਅਤੇ ਅਗਲੇ ਦੋ ਦਿਨ ਆਸਮਾਨ ਵਿੱਚ ਬੱਦਲ ਛਾਏ ਰਹਿਣ ਦੇ ਨਾਲ-ਨਾਲ ਦਿਨ ਵੇਲੇ ਵੀ ਠੰਢ ਦਾ ਪ੍ਰਕੋਪ ਜਾਰੀ ਰਹਿਣ ਦੀ ਸੰਭਾਵਨਾ ਹੈ। ਸਕਾਈਮੈਟ ਦੇ ਮੌਸਮ ਵਿਗਿਆਨੀ ਮਹੇਸ਼ ਪਲਾਵਤ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਉੱਪਰ ਬਣੇ ਚੱਕਰਵਾਤੀ ਸਰਕੂਲੇਸ਼ਨ ਕਾਰਨ ਦਿੱਲੀ ਅਤੇ ਐਨ.ਸੀ.ਆਰ ਵਿੱਚ ਵੀ ਮੌਸਮ ਦੀ ਪਹਿਲੀ ਹਲਕੀ ਬਾਰਿਸ਼ ਹੋ ਸਕਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ 3 ਜਨਵਰੀ ਤੋਂ ਸੀਤ ਲਹਿਰ ਚੱਲਣ ਕਾਰਨ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗ ਸਕਦਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਦੇ ਕੁਝ ਖੇਤਰਾਂ ਵਿੱਚ ਗਰਜ ਨਾਲ ਮੀਂਹ ਦੀ ਸੰਭਾਵਨਾ ਹੈ। ਅਗਲੇ ਦੋ ਦਿਨਾਂ ਵਿਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਉਮੀਦ ਹੈ। ਇਸ ਤੋਂ ਬਾਅਦ ਅਗਲੇ ਤਿੰਨ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਆਉਣ ਦੀ ਉਮੀਦ ਨਹੀਂ ਹੈ।