Business Khas

Latest news
इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ ਕੁੜੀ ਨੇ ਰੀ-ਨੀਟ ਯੂਜੀ ਪ੍ਰੀਖਿਆ ਵਿੱਚ ਏਆਈਆਰ-1 ਪ੍ਰਾਪਤ ਕਰਨ ਦਾ ਦਾਅਵਾ
You are currently viewing ਪੋਰਨੋਗ੍ਰਾਫੀ ਮਾਮਲੇ ‘ਚ ਰਾਜ ਕੁੰਦਰਾ ਨੂੰ ED ਦਾ ਸੰਮਨ

ਪੋਰਨੋਗ੍ਰਾਫੀ ਮਾਮਲੇ ‘ਚ ਰਾਜ ਕੁੰਦਰਾ ਨੂੰ ED ਦਾ ਸੰਮਨ

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅਸ਼ਲੀਲਤਾ ਮਾਮਲੇ ‘ਚ ਸ਼ਿਲਪਾ ਸ਼ੈੱਟੀ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਨੂੰ 4 ਦਸੰਬਰ ਨੂੰ ਪੁੱਛਗਿੱਛ ਲਈ ਤਾਜ਼ਾ ਸੰਮਨ ਜਾਰੀ ਕੀਤਾ ਹੈ।  ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਸ ਨੂੰ ਸੋਮਵਾਰ ਨੂੰ ਇੱਥੇ ਮਾਮਲੇ ਦੇ ਜਾਂਚ ਅਧਿਕਾਰੀ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਸਮਝਿਆ ਜਾਂਦਾ ਹੈ ਕਿ ਉਸ ਨੇ ਨਵੀਂ ਤਰੀਕ ਮੰਗ ਲਈ ਹੈ।  ਸੂਤਰਾਂ ਨੇ ਦੱਸਿਆ ਕਿ ਕੁੰਦਰਾ ਨੂੰ ਹੁਣ 4 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ । ਰਿਪੋਰਟਾਂ ਦੀ ਮੰਨੀਏ ਤਾਂ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਦੇ ਇੱਕ ਵਪਾਰੀ ਅਤੇ ਇਸ ਮਾਮਲੇ ਵਿੱਚ ਸ਼ਾਮਲ ਕੁਝ ਹੋਰ ਲੋਕਾਂ ਨੂੰ ਵੀ 4 ਦਸੰਬਰ ਨੂੰ ਤਲਬ ਕੀਤਾ ਗਿਆ ਹੈ।  ਜਦੋਂਕਿ ਅਦਾਕਾਰਾ ਗਹਿਨਾ ਵਸ਼ਿਸ਼ਟ ਨੂੰ 9 ਦਸੰਬਰ ਨੂੰ ਗਵਾਹੀ ਦੇਣ ਲਈ ਕਿਹਾ ਗਿਆ ਹੈ। ਕੇਂਦਰੀ ਏਜੰਸੀ ਨੇ 29 ਦਸੰਬਰ ਨੂੰ ਮੁੰਬਈ ਦੇ ਕੁੰਦਰਾ ਅਤੇ ਉੱਤਰ ਪ੍ਰਦੇਸ਼ ਦੇ ਕੁਝ ਸ਼ਹਿਰਾਂ ਵਿੱਚ ਸਥਿਤ ਹੋਰ ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ।