Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ

ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ

ਚੰਡੀਗੜ੍ਹ : ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿੱਚ ਰੇਲਵੇ ਟ੍ਰੈਕ ‘ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਸੁਰੱਖਿਆ ਏਜੰਸੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਰਾਜਸਥਾਨ ਏਟੀਐਸ ਅਤੇ ਸ਼੍ਰੀਗੰਗਾਨਗਰ ਪੁਲਿਸ ਨੇ ਪੰਜਾਬ ਪੁਲਿਸ ਦੀ ਮਦਦ ਨਾਲ ਗੁਰਦਾਸਪੁਰ ਤੋਂ ਇੱਕ 21 ਸਾਲਾ ਮੁਟਿਆਰ ਅਤੇ 23 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਧਮਾਕਾ 3 ਨਵੰਬਰ ਨੂੰ ਹੋਇਆ ਸੀ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ 21 ਸਾਲਾ ਮਹਿਕਦੀਪ ਕੌਰ ਵਾਸੀ ਦੋਸਤਪੁਰ ਅਤੇ 23 ਸਾਲਾ ਦਵਿੰਦਰ ਸਿੰਘ ਵਾਸੀ ਚੌੜੇਕਲਾ ਵਜੋਂ ਹੋਈ ਹੈ। ਪੁਲਿਸ ਅਨੁਸਾਰ ਦੋਵਾਂ ਦੀ ਇਸ ਧਮਾਕੇ ਵਿੱਚ ਕਥਿਤ ਸ਼ਮੂਲੀਅਤ ਸਾਹਮਣੇ ਆਈ ਹੈ।

ਇਸ ਮਾਮਲੇ ਵਿੱਚ ਪਾਕਿਸਤਾਨ ਨਾਲ ਸੰਭਾਵਿਤ ਕੁਨੈਕਸ਼ਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ, ਗ੍ਰਿਫ਼ਤਾਰ ਕੀਤੀ ਗਈ ਮਹਿਕਦੀਪ ਕੌਰ ਕੋਲੋਂ ਦੋ ਹਥਿਆਰ ਅਤੇ 46 ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਧਮਾਕੇ ਲਈ ਮਿਲੇ 30 ਹਜ਼ਾਰ ਰੁਪਏ ਵੀ ਬਰਾਮਦ ਹੋਣ ਦੀ ਗੱਲ ਕਹੀ ਗਈ ਹੈ। ਜਾਂਚ ਏਜੰਸੀਆਂ ਹੁਣ ਇਹ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ ਕਿ ਧਮਾਕੇ ਪਿੱਛੇ ਕੌਣ-ਕੌਣ ਸ਼ਾਮਲ ਸੀ ਅਤੇ ਇਸ ਲਈ ਫੰਡਿੰਗ ਕਿੱਥੋਂ ਕੀਤੀ ਗਈ ਸੀ।

ਇਸ ਮਾਮਲੇ ਵਿੱਚ ਤਿੰਨ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ‘ਤੇ ਮੁਲਜ਼ਮਾਂ ਨੂੰ ਹੋਟਲ ਵਿੱਚ ਪਨਾਹ ਦੇਣ ਅਤੇ ਵਾਹਨ ਮੁਹੱਈਆ ਕਰਵਾਉਣ ਦੇ ਦੋਸ਼ ਹਨ। ਸੁਰੱਖਿਆ ਏਜੰਸੀਆਂ ਵੱਲੋਂ ਪੂਰੇ ਨੈੱਟਵਰਕ, ਫੰਡਿੰਗ ਅਤੇ ਸੰਭਾਵਿਤ ਸਰਹੱਦ ਪਾਰ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਜਾਂਚ ਏਜੰਸੀਆਂ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।