Business Khas

Latest news
ਪੰਜਾਬ 'ਚ ਕਿਸ ਤਰੀਕ ਤੋਂ ਸ਼ੁਰੂ ਹੋ ਰਹੀਆਂ ਗਰਮੀਆਂ ਦੀਆਂ ਛੁੱਟੀਆਂ? ਕਮਰਸ਼ੀਅਲ LPG ਸਿਲੰਡਰ ਦੀਆਂ ਕੀਮਤਾਂ ‘ਚ 993 ਰੁਪਏ ਦਾ ਵਾਧਾ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੂਰਬ ਸ਼ਰਧਾ ਪੂਰਵਕ ਮਨਾਇਆ ਗਿਆ ਗੁਰਦਵਾਰਾ ਗੁਰਦੇਵ ਨਗਰ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਨਿਰਮਲਾ ਦੇਵੀ ਮਹਿਲਾ ਵਿੰਗ ਦੇ ਕਨਵੀਨਰ ਬਣੇ ਵਿਧਾਨ ਸਭਾ ਤੋਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸ਼ੀਤਲ ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲ... ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਵੱਖ-ਵੱਖ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਦੌਰਾ ਮੀਟਿੰਗ ਦੌਰਾਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਲਿਆ ਜਾਇਜ਼ਾ ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਰਾਮ ਰਹੀਮ ਨੂੰ ਪੱਤਰਕਾਰ ਛਤਰਪਤੀ ਕਤਲ ਕੇਸ ਵਿੱਚੋਂ ਸਬੂਤਾਂ ਦੀ ਘਾਟ ਕਾਰਨ ਬਰੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਛਤਰਪਤੀ ਕਤਲ ਕੇਸ ਵਿੱਚੋਂ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਸੀਬੀਆਈ ਅਦਾਲਤ ਦੇ ਫੈਸਲੇ ਨੂੰ ਅੰਸ਼ਕ ਤੌਰ ‘ਤੇ ਸੋਧਦੇ ਹੋਏ, ਹਾਈ ਕੋਰਟ ਨੇ ਰਾਮ ਰਹੀਮ ਨੂੰ ਸ਼ੱਕ ਦਾ ਲਾਭ ਦਿੱਤਾ। ਹਾਲਾਂਕਿ, ਮਾਮਲੇ ਦੇ ਹੋਰ ਤਿੰਨ ਦੋਸ਼ੀਆਂ, ਕੁਲਦੀਪ, ਨਿਰਮਲ ਅਤੇ ਕਿਸ਼ਨ ਲਾਲ ਦੀ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਗਿਆ ਹੈ। ਇਹ ਫੈਸਲਾ ਦੋਸ਼ੀਆਂ ਦੁਆਰਾ ਅਪੀਲਾਂ ਤੋਂ ਬਾਅਦ ਆਇਆ ਹੈ।

ਮਾਮਲੇ ਦੇ ਤਿੰਨ ਹੋਰ ਦੋਸ਼ੀਆਂ ਕੁਲਦੀਪ, ਨਿਰਮਲ ਅਤੇ ਕਿਸ਼ਨ ਲਾਲ ਦੀ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਗਿਆ। ਵਿਸ਼ੇਸ਼ ਸੀਬੀਆਈ ਅਦਾਲਤ ਦੇ ਫੈਸਲੇ ਖਿਲਾਫ ਦੋਸ਼ੀਆਂ ਵੱਲੋਂ ਦਾਇਰ ਅਪੀਲਾਂ ਦੀ ਸੁਣਵਾਈ ਤੋਂ ਬਾਅਦ ਹਾਈ ਕੋਰਟ ਨੇ ਇਹ ਫੈਸਲਾ ਸੁਣਾਇਆ। ਇਸ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ ਨੇ 2019 ਦੇ ਫੈਸਲੇ ਦੇ ਖਿਲਾਫ ਅਪੀਲ ਦਾਈਰ ਕੀਤੀ ਸੀ। ਜਿਸ ਵਿੱਚ ਕੋਰਟ ਨੇ ਅੱਜ ਉਸ ਨੂੰ ਬਰੀ ਕਰ ਦਿੱਤਾ ਹੈ। ਗੁਰਮੀਤ ਸਿੰਘ ਰਾਮ ਰਹੀਮ ਦੋ ਸਾਧਵੀਆਂ ਨਾਲ ਜ਼ਬਰ ਜਨਾਹ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਹਨ। ਇਸ ਵੇਲੇ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਹਲਾਂਕਿ, ਸਮੇਂ-ਸਮੇਂ ਤੇ ਉਹ ਪੈਰੋਲ ਤੇ ਬਾਹਰ ਆਉਂਦਾ ਰਹਿੰਦਾ ਹੈ। ਜਿਸ ਨੂੰ ਲੈ ਕੇ ਕਈ ਵਾਰੀ ਵਿਰੋਧ ਵੀ ਜਤਾਇਆ ਜਾਂਦਾ ਹੈ।