Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਰਾਸੋ ਨੇ ਜਲ੍ਹਿਆਂਵਾਲਾ ਬਾਗ ਤੋਂ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਦੀ ਸ਼ੁਰੂਆਤ ਕੀਤੀ

ਅੰੰਮਿ੍ਤਸਰ, ਸੂਬੇ ਵਿੱਚ ਫੈਲੇ ਨਸ਼ਿਆਂ ਦੇ ਪ੍ਰਕੋਪ ਨੂੰ ਰੋਕਣ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਮਾਜ ਸੇਵੀ ਸੰਸਥਾ ਰੀਹੈਬਲੀਟੇਸ਼ਨ ਐਂਡ ਸੈਟਲਮੈਂਟ ਆਰਗੇਨਾਈਜੇਸ਼ਨ ਵੱਲੋਂ ਸ਼ੁੱਕਰਵਾਰ ਨੂੰ ਜਲ੍ਹਿਆਂਵਾਲਾ ਬਾਗ ਤੋਂ ‘ਨਸ਼ਿਆਂ ਖ਼ਿਲਾਫ਼ ਇੱਕ ਜੰਗ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੀ ਸ਼ੁਰੂਆਤ ਮੁੱਖ ਮੰਤਰੀ ਸ. ਸੰਸਥਾ ਕਮਲਜੀਤ ਕੌਰ ਗਿੱਲ ਵੱਲੋਂ ਵੀਰ ਬਾਲ ਐਵਾਰਡ ਜੇਤੂ ਅਜਾਨ ਕਪੂਰ ਦੀ ਪਹਿਲਕਦਮੀ ’ਤੇ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਹੋਟਲ ਮਾਲਕ ਸੁਰਿੰਦਰ ਸਿੰਘ ਗਾਂਧੀ, ਹੋਲੀ ਹਾਰਟ ਸਕੂਲ ਦੇ ਬੱਚਿਆਂ, ਹੋਰ ਨੌਜਵਾਨਾਂ, ਸਮਾਜ ਸੇਵੀ ਸੰਸਥਾਵਾਂ ਅਤੇ ਸੈਲਾਨੀਆਂ ਨੇ ਵੀ ਸ਼ਮੂਲੀਅਤ ਕੀਤੀ।
ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਸ਼ਹੀਦੀ ਸਮਾਰਕ ‘ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਇਸ ਤੋਂ ਬਾਅਦ ਸਾਰਿਆਂ ਨੇ ਪ੍ਰਣ ਲਿਆ ਕਿ ਨਸ਼ਿਆਂ ਖਿਲਾਫ ਚਲਾਈ ਇਸ ਮੁਹਿੰਮ ‘ਚ ਹਰ ਕੋਈ ਵਧ-ਚੜ੍ਹ ਕੇ ਹਿੱਸਾ ਲਵੇਗਾ। ਪ੍ਰਧਾਨ ਗਿੱਲ ਨੇ ਕਿਹਾ ਕਿ ਅੱਜ ਨਸ਼ਾ ਪੰਜਾਬ ਨੂੰ ਨਿਗਲ ਰਿਹਾ ਹੈ। ਦੇਸ਼ ਦਾ ਢਿੱਡ ਭਰਨ ਵਾਲਾ ਸੂਬਾ ਨਸ਼ਿਆਂ ਦੀ ਲਪੇਟ ਵਿੱਚ ਆ ਗਿਆ ਹੈ। ਇਸ ਕਾਰਨ ਘਰ ਤਬਾਹ ਹੋ ਰਹੇ ਹਨ।

ਇਸ ਨੂੰ ਰੋਕਣ ਲਈ ਜਥੇਬੰਦੀ ਨੇ ਪਹਿਲਕਦਮੀ ਕੀਤੀ ਹੈ ਅਤੇ ਇਸ ਨਾਲ ਜੁੜ ਕੇ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਸਾਰਿਆਂ ਨੂੰ ਅੱਗੇ ਆਉਣਾ ਪਵੇਗਾ। ਇਹ ਸ਼ਹੀਦਾਂ ਨੂੰ ਸ਼ਰਧਾਂਜਲੀ ਹੋਵੇਗੀ। ਪਹਿਲਕਦਮੀ ਸਮੇਂ ਦੀ ਲੋੜ ਹੈ। ਇਸ ਮੌਕੇ ਨਟਖਟ ਸੇਵਾ ਦਲ ਦੇ ਸੁਧੀਰ ਸ਼ਰਮਾ, ਸ਼ਹੀਦ ਪਰਿਵਾਰ ਦੇ ਸੁਨੀਲ ਕਪੂਰ, ਪਰਮਜੀਤ ਕੌਰ ਕਪੂਰ, ਹੋਲੀ ਹਾਰਟ ਸਕੂਲ ਦੀ ਅਧਿਆਪਕਾ ਗੁਰਜੀਤ ਕੌਰ, ਸਮਾਜ ਸੇਵੀ ਸੁਖਵਿੰਦਰ ਸਿੰਘ, ਪ੍ਰਦੀਪ ਸਿੰਘ, ਅਰਵਿੰਦਰ ਕੁਮਾਰ, ਰਾਹੁਲ ਆਦਿ ਹਾਜ਼ਰ ਸਨ।