Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਵਿਚ ਅੱਜ ਰੈੱਡ ਅਲਰਟ ਜਾਰੀ

ਪੰਜਾਬ ਵਿਚ ਅੱਜ ਰੈੱਡ ਅਲਰਟ ਜਾਰੀ

ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਅੱਜ ਸ਼ਾਮ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਰਣਜੀਤ ਸਾਗਰ ਡੈਮ ਤੋਂ ਪਹਿਲਾਂ ਹੀ ਦੋ ਦਿਨਾਂ ਤੋਂ ਪਾਣੀ ਛੱਡਿਆ ਜਾ ਰਿਹਾ ਹੈ ਅਤੇ ਰਾਵੀ ’ਚ 35 ਹਜ਼ਾਰ ਕਿਊਸਕ ਪਾਣੀ ਵਹਿ ਰਿਹਾ ਹੈ। ਡੈਮਾਂ ’ਚੋਂ ਪਾਣੀ ਛੱਡੇ ਜਾਣ ਕਾਰਨ ਦਰਿਆਵਾਂ ’ਚ ਪਾਣੀ ਦਾ ਪੱਧਰ ਮੁੜ ਵਧਣਾ ਸ਼ੁਰੂ ਹੋ ਜਾਵੇਗਾ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 4 ਅਕਤੂਬਰ ਨੂੰ ਦੇਰ ਸ਼ਾਮ ਬਾਰਸ਼ ਹੋਣ ਦੀ ਸੰਭਾਵਨਾ ਹੈ ਅਤੇ 6-7 ਅਕਤੂਬਰ ਨੂੰ ਬਹੁਤ ਭਾਰੀ ਬਾਰਸ਼ ਹੋਣ ਦਾ ਅਨੁਮਾਨ ਹੈ। ਦੱਸਿਆ ਜਾ ਰਿਹਾ ਹੈ ਕਿ ਭਵਿੱਖਬਾਣੀ ਸੱਚ ਹੋਈ ਤਾਂ ਅਕਤੂਬਰ ਦੇ ਪਹਿਲੇ ਹਫ਼ਤੇ ’ਚ ਪੈਣ ਵਾਲਾ ਮੀਂਹ ਦਹਾਕਿਆਂ ਪੁਰਾਣੇ ਰਿਕਾਰਡ ਤੋੜ ਦੇਵੇਗਾ। ਪੰਜਾਬ ਸਰਕਾਰ ਨੇ ਹੜ੍ਹਾਂ ਦੀ ਚਿਤਾਵਨੀ ਦੇ ਮੱਦੇਨਜ਼ਰ ਜਲੰਧਰ, ਕਪੂਰਥਲਾ, ਪਟਿਆਲਾ, ਲੁਧਿਆਣਾ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਤਿਹਗੜ੍ਹ ਸਾਹਿਬ, ਮਾਨਸਾ, ਨਵਾਂ ਸ਼ਹਿਰ, ਮੋਗਾ, ਮੁਕਤਸਰ, ਬਰਨਾਲਾ, ਫ਼ਾਜ਼ਿਲਕਾ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ ਅਤੇ ਪਠਾਨਕੋਟ ਨੂੰ ਅਲਰਟ ਕਰ ਦਿੱਤਾ ਹੈ। ਫ਼ੌਜ ਤੋਂ ਇਲਾਵਾ ਐੱਨਡੀਆਰਐੱਫ ਨੂੰ ਵੀ ਮੁਸਤੈਦ ਕੀਤਾ ਗਿਆ ਹੈ।