Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਯਾਤਰੀਆਂ ਨੂੰ ਕੈਂਟ ਰੇਲਵੇ ਸਟੇਸ਼ਨ ’ਤੇ ਮੁਹੱਈਆ ਕਰਵਾਈ ਰੀਫਰੈਸ਼ਮੈਂਟ

ਯਾਤਰੀਆਂ ਨੂੰ ਕੈਂਟ ਰੇਲਵੇ ਸਟੇਸ਼ਨ ’ਤੇ ਮੁਹੱਈਆ ਕਰਵਾਈ ਰੀਫਰੈਸ਼ਮੈਂਟ

ਜਲੰਧਰ, ਡਾ.ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਪੂਨੇ-ਜੰਮੂ ਰੇਲ ਗੱਡੀ ਦੇ ਫਸੇ ਯਾਤਰੀਆਂ ਨੂੰ ਮਾਨਵਤਾ ਦੇ ਅਧਾਰ ’ਤੇ ਰੀਫਰੈਸ਼ਮੈਂਟ ਮੁਹੱਈਆ ਕਰਵਾਈ ਗਈ। ਆਦੇਸ਼ਾਂ ਦੇ ਬਾਅਦ ਰੈਡ ਕਰਾਸ ਸੁਸਾਇਟੀ ਦੇ ਵਲੰਟੀਅਰਾਂ ਦੀ ਇਕ ਟੀਮ ਯਾਤਰੀਆਂ ਦੀ ਸਹਾਇਤਾ ਲਈ ਸਟੇਸ਼ਨ ਪਹੁੰਚੀ। ਵਲੰਟੀਅਰਾਂ ਨੇ ਫਸੇ ਹੋਏ ਯਾਤਰੀਆਂ ਨੂੰ ਸਹਾਇਤਾ ਪ੍ਰਦਾਨ ਕਰਦੇ ਹੋਏ ਚਾਹ, ਬਿਸਕੁਟ, ਪਾਣੀ, ਬਰੈਡ ਅਤੇ ਖਾਣੇ ਦੇ ਪੈਕਟ ਵੰਡੇ ਗਏ।   ਰੈਡ ਕਰਾਸ ਸੁਸਾਇਟੀ ਦੇ ਸਕੱਤਰ ਨੇ ਦੱਸਿਆ ਕਿ ਔਖੀ ਘੜੀ ਦੌਰਾਨ ਲੋਕਾਂ ਨੂੰ ਦਿੱਤੀ ਗਈ ਇਹ ਮਦਦ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ਯਾਤਰੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਰਾਹਤ ਪਹੁੰਚਾਉਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ ਗਿਆ।

ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਲੋਕਾਂ ਦੀ ਸੇਵਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ। ਉਨ੍ਹਾਂ ਕਿਹਾ ਕਿ ਔਖੀ ਘੜੀ ਵਿੱਚ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਇਸ ਲਈ ਜਲੰਧਰ ਪ੍ਰਸ਼ਾਸਨ ਚੁਣੌਤੀ ਪੂਰਨ ਸਮੇਂ ਦੌਰਾਨ ਲੋਕਾਂ ਦੀ ਸੇਵਾ ਕਰਨ ਲਈ ਦ੍ਰਿੜ ਸੰਕਲਪ ਹੈ।  ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਇਸ ਉਪਰਾਲੇ ਨੇ ਜਿਥੇ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਈ ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਲੋਕਾਂ ਦੇ ਵਿਸ਼ਵਾਸ਼ ਨੂੰ ਹੋਰ ਮਜਬੂਤ ਕੀਤਾ ਹੈ।