Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪ੍ਰੀ ਨਰਸਰੀ/ਪਲੇਅ ਵੇ ਸਕੂਲਾਂ ਦੀ ਰਜਿਸਟ੍ਰੇ਼ਸ਼ਨ ਲਾਜ਼ਮੀ

ਪ੍ਰੀ ਨਰਸਰੀ/ਪਲੇਅ ਵੇ ਸਕੂਲਾਂ ਦੀ ਰਜਿਸਟ੍ਰੇ਼ਸ਼ਨ ਲਾਜ਼ਮੀ

ਜਲੰਧਰ,(ਸੰਜੇ ਸ਼ਰਮਾ)- ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰੀ ਨਰਸਰੀ/ਪਲੇਅ ਵੇ ਸਕੂਲਾਂ ਦੀ ਰਜਿਸਟ੍ਰੇ਼ਸ਼ਨ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿੱਚ ਪ੍ਰਾਈਵੇਟ ਸੰਸਥਾਵਾਂ, ਜੋ ਕਿ 3-6 ਸਾਲ ਦੇ ਬੱਚਿਆਂ ਲਈ ਅਰਲੀ ਚਾਈਲਡ ਕੇਅਰ ਅਤੇ ਐਜੂਕੇਸ਼ਨ (ਪਲੇਅ ਵੇ ਸਕੂਲ) ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਜਾਂ ਕਰਨਾ ਚਾਹੁੰਦੀਆਂ ਹਨ, ਲਈ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ।

ਉਨ੍ਹਾਂ ਸਮੂਹ ਪ੍ਰੀ ਨਰਸਰੀ/ਪਲੇਅ ਵੇ ਸਕੂਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਜਿਸਟ੍ਰੇਸ਼ਨ ਕਰਵਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਲੰਧਰ ਦੇ ਦਫ਼ਤਰ, ਗਾਂਧੀ ਵਨੀਤਾ ਆਸ਼ਰਮ, ਕਪੂਰਥਲਾ ਰੋਡ ਵਿਖੇ ਤੁਰੰਤ ਤਾਲਮੇਲ ਕੀਤਾ ਜਾਵੇ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੇ ਭਾਰਤੀ ਨਾਲ ਮੋਬਾਇਲ ਨੰਬਰ 79738 46008 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।